Friday, April 10, 2026

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ-2021 ਲਈ ਸ਼ਿਕਾਇਤ ਸੈਲ ਸਥਾਪਿਤ

ਕਪੂਰਥਲਾ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ-2021 ਲਈ ਸ਼ਿਕਾਇਤ ਸੈਲ ਦੀ ਸਥਾਪਨਾ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜਿਲਾ ਚੋਣ ਅਫਸਰ ਐਸ.ਪੀ ਆਂਗਰਾ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਚੋਣਾਂ ਸਬੰਧੀ ਕੋਈ ਇਤਰਾਜ਼ ਜਾਂ ਸ਼ਿਕਾਇਤ ਹੋਵੇ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਿਤ ਕੀਤੇ ਗਏ ਸ਼ਿਕਾਇਤ ਸੈਲ ਉਪਰ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ । ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਪਸ਼ੂ ਪਾਲਣ ਵਿਭਾਗ ਕਪੂਰਥਲਾ ਦੇ ਦੋ ਅਧਿਕਾਰੀਆਂ ਨਵਦੀਪ ਸਿੰਘ ਮੋਬਾਈਲ ਨੰਬਰ 76968-67134 ਅਤੇ ਬਲਵਿੰਦਰ ਸਿੰਘ ਮੋਬਾਈਲ ਨੰਬਰ 86995-88331 ਅਤੇ ਈ-ਮੇਲ ਆਈ.ਡੀ ddahkapurthala@gmail.com ਦੀ ਡਿਊਟੀ ਕੰਪਲੇਂਟ ਸੈਲ ਵਿੱਚ ਲਗਾਈ ਗਈ ਹੈ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …