Thursday, October 15, 2026

ਵਾਰਡ ਨੰਬਰ 37 ਦੀ ਜ਼ਿਮਨੀ ਤੋਂ ਅਕਾਲੀ ਦਲ ਦੇ ਉਮੀਦਵਾਰ ਪੰਡੋਰੀ ਨੇ ਖੋਲਿਆ ਮੁੱਖ ਚੋਣ ਦਫ਼ਤਰ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਦੀ ਵਾਰਡ ਨੰਬਰ 37 ਦੀ ਜ਼ਿਮਨੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਵਲੋਂ ਕੀਤਾ ਗਿਆ।ਅਕਾਲੀ ਆਗੂ ਗਿੱਲ ਨੇ ਪਾਰਟੀ ਦੇ ਵਰਕਰਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਮੀਨੀ ਉਹ ਆਪੋ ਆਪਣੀ ਜਿੰਮੇਵਾਰੀ ਸਮਝਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਤਾਂ ਜੋ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾ ਸਕੇ।ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੈਅਰ ਅਵਤਾਰ ਸਿੰਘ ਟਰੱਕਾਂ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਅਜੇਬੀਰਪਾਲ ਸਿੰਘ ਰੰਧਾਵਾ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …