Wednesday, March 25, 2026

ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋਣਗੀਆਂ-ਚੋਣ ਅਬਜਰਵਰ

ਜਿਲ੍ਹਾ ਪ੍ਰਸਾਸ਼ਨ ਵੱਲੋਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੰਮਿ੍ਰਤਸਰ ਜਿਲੇ੍ਹ ਦੀਆਂ ਨਗਰ ਕੌਸਲ ਚੋਣਾਂ ਲਈ ਨਿਯੁੱਕਤ ਕੀਤੇ ਗਏ ਚੋਣ ਅਬਜ਼ਰਵਰ ਹਰੀਸ਼ ਨਈਯਰ ਆਈ.ਆਈ.ਐਸ ਨੇ ਅੱਜ ਇਨ੍ਹਾਂ ਚੋਣਾਂ ਲਈ ਇਕ ਅਹਿਮ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ-ਕਮ- ਜਿਲ੍ਹਾ ਚੋਣ ਅਫਸਰ ਗੁਰਪ੍ਰੀਤ ਸਿੰਘ ਖਹਿਰਾ, ਐਸ.ਐਸ.ਪੀ ਦਿਹਾਤੀ ਧਰੁਵ ਦਹੀਆ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੁੱਧਲ, ਐਸ.ਡੀ.ਐਮ ਵਿਕਾਸ ਹੀਰਾ, ਦੀਪਕ ਭਾਟੀਆ, ਸ੍ਰੀਮਤੀ ਸੁਮਿਤ ਮੁੱਧ, ਮੈਡਮ ਅਨਾਇਤ ਗੁਪਤਾ, ਡੀ.ਸੀ.ਪੀ ਜਗਮੋਹਨ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਜਸਜੀਤ ਕੋਰ, ਜਨਰਲ ਮੈਨੇਜਰ ਉਦਯੋਗ ਬਲਵਿੰਦਰਪਾਲ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿਲ ਤੋੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਨਈਯਰ ਨੇ ਕਿਹਾ ਕਿ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ।ਚੋਣ ਅਬਜਰਵਰ ਨਈਯਰ ਨੇ ਕਿਹਾ ਕਿ ਸਾਰੇ ਰਿਟਰਨਿੰਗ ਅਫਸਰ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਵੱਲੋਂ ਜਾਰੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕਰਨ ਤਾਂ ਜੋ ਚੋਣ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।ਉਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ, ਚੋਣ ਸਮੱਗਰੀ, ਮਾਡਲ ਕੋਡ ਆਫ ਕੰਡਕਟ ਲਾਗੂ ਕਰਨ, ਸੁਰੱਖਿਆ ਵਿਵਸਥਾ ਅਤੇ ਈ.ਵੀ.ਐਮ ਮਸ਼ੀਨਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ।
               ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ 84 ਬੂਥ ਬਣਾੲੈ ਗਏ ਹਨ ਅਤੇ 68 ਵਾਰਡਾਂ ਦੀ ਚੋਣ ਕੀਤੀ ਜਾਣੀ ਹੈ।ਪ੍ਰਸਾਸ਼ਨ ਵੱਲੋਂ ਈ.ਵੀ.ਐਮ ਮਸ਼ੀਨਾਂ ਪੁਲਿਸ ਦੀ ਨਿਗਰਾਨੀ ਹੇਠ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਹਨ ਅਤੇ ਸਟਰਾਂਗ ਰੂਮ ਦੇ ਬਾਹਰ ਸੀ.ਸੀ.ਟੀ.ਵੀ ਕੈਮਰੇ ਵੀ ਲਗਾੲੈ ਗਏ ਹਨ।ਖਹਿਰਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜਿਲ੍ਹਾ ਨੋਡਲ ਅਫਸਰ ਸ਼ਿਕਾਇਤਾਂ ਬਲਵਿੰਦਰਪਾਲ ਸਿੰਘ ਜਨਰਲ ਮੈਨੇਜਰ ਉਦਯੋਗ ਲਗਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਸ਼ਿਕਾਇਤ ਪ੍ਰਾਪਤ ਹੋਣ ਤੇ 24 ਘੰਟੇ ਦੇ ਅੰਦਰ ਅੰਦਰ ਉਸ ਦਾ ਨਿਪਟਾਰਾ ਕੀਤਾ ਜਾਵੇਗਾ।

       

 

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …