Sunday, September 13, 2026

ਸੜਕ ਸੁਰੱਖਿਆ ਜੀਵਨ ਰੱਖਿਆ ਮੁਹਿੰਮ ਤਹਿਤ 100 ਤੋਂ ਵੱਧ ਵਾਹਨਾਂ ਨੂੰ ਰਿਫਲੈਕਟਰ ਲਾਏ

ਕਪੂਰਥਲਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – 32ਵੇਂ ਨੈਸ਼ਨਲ ਰੋਡ ਸੇਫਟੀ ਮਹੀਨੇ ਸਬੰਧੀ ਵਾਹਨਾਂ ਨੂੰ ਰਿਫਲੈਕਟਰ ਲਗਾਉਣ ਦੀ ਮੁਹਿੰਮ ਤਹਿਤ ਟਰੈਫਿਕ ਪੁਲਿਸ ਵਲੋਂ ਵੱਖ-ਵੱਖ ਯੂਨੀਅਨਾਂ ਦੇ ਸਹਿਯੋਗ ਨਾਲ 100 ਤੋਂ ਵੱਧ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ।
                  ਟਰੈਫਿਕ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਏ.ਐਸ.ਆਈ ਗੁਰਬਚਨ ਸਿੰਘ ਨੇ ਕਿਹਾ ਕੇ ਸੜਕੀ ਹਾਦਸੇ ਡਰਾਈਵਰ ਦੀ ਗਲਤੀ ਨਾਲ ਹੀ ਹੁੰਦੇ ਹਨ। ਉਨਾਂ  ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਵੀ ਦਿੱਤੀ । ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਤਹਿਤ ਹੀ ਵਾਹਨ ਚਲਾਉਣ ਅਤੇ ਰਾਤ ਦੇ ਸਮੇਂ ਡਿਪਰ ਦਾ ਇਸਤੇਮਾਲ ਯਕੀਨੀ ਬਣਾਉਣ ਲਈ ਕਿਹਾ। ਉਨਾਂ ਕਿਹਾ ਕਿ ਵੱਖ-ਵੱਖ ਯੂਨੀਅਨਾਂ ਦੇ ਸਹਿਯੋਗ ਨਾਲ ਇਸ ਤਰ੍ਹਾਂ ਦੇ ਸੈਮੀਨਾਰ ਲਗਾਤਾਰ ਕੀਤੇ ਜਾਣਗੇ।

        ਇਸ ਮੌਕੇ ਸਬ ਇੰਸਪੈਕਟਰ ਦਰਸ਼ਨ ਸਿੰਘ ਏ.ਐਸ.ਆਈ ਮਲਕੀਤ ਸਿੰਘ, ਏ.ਐਸ.ਆਈ ਬਲਵਿੰਦਰ ਸਿੰਘ, ਏ.ਐਸ.ਆਈ ਸਰਵਨ ਸਿੰਘ ਤੇ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …