Sunday, September 13, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਐਵਲਨ ਸੀਨੀ. ਸਕੈਡੰਰੀ ਸਕੂਲ ਵਿਖੇ ਲੀਗਲ ਲਿਟਰੇਸੀ ਕੈਂਪ

ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਥਾਨਕ ਐਵਲਨ ਸੀਨੀਅਰ ਸਕੈਡੰਰੀ ਸਕੂਲ ਵਿਖੇ ਲੀਗਲ ਲਿਟਰੇਸੀ ਕੈਂਪ/ਸੈਮੀਨਾਰ ਲਗਾਇਆ ਗਿਆ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਜਾਂ ਦਫ਼ਤਰ ਦੀ ਈ-ਮੇਲ dtlsa.ptk@pulsa.gov.in ‘ਤੇ ਸੰਪਰਕ ਕਰ ਸਕਦੇ ਹੋ।
                     ਇਸ ਮੋਕੇ ਤੇ ਸਕੂਲ ਦਾ ਪ੍ਰਿੰਸੀਪਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …