ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੇ
ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਜ਼ਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਅਸੈਸਮੈਂਟ ਕਰਨ ਲਈ ਨਵੀਂ ਦਿੱਲੀ ਤੋਂ ਪਹੁੰਚੀ ਆਨੰਦ ਦੀ ਅਗਵਾਈ ਵਾਲੀ ਕੇਂਦਰੀ ਟੀਮ ਨੇ ਸ਼ਿਰਕਤ ਕੀਤੀ। ਇਸ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਵੱਲੋਂ ਟੀਮ ਨੂੰ ਜ਼ਿਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕੇਂਦਰੀ ਟੀਮ ਨੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਰੁਚੀ ਲੈਣ ਲਈ ਪ੍ਰੇਰਿਤ ਕੀਤਾ।ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਰਾਜ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਅਤੇ ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਇਸੇ ਤਰ੍ਹਾਂ ਕੈਰੀਅਰ ਕਾੳੂਂਸਲਰ ਹਰਮਨਦੀਪ ਸਿੰਘ ਨੇ ਰੋਜ਼ਗਾਰ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਇਸ ਤੋਂ ਇਲਾਵਾ ਜ਼ਿਲ੍ਹਾ ਵਿਵਹਾਰ ਪਰਿਵਰਤਨ ਕੋਆਰਡੀਨੇਟਰ ਮੰਗ ਗੁਰਪ੍ਰਸ਼ਾਦ ਵੱਲੋਂ ਵਿਦਿਆਰਥੀਆਂ ਤੇ ਹੋਰਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media