Saturday, September 21, 2024

ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਖੇਤਰਾਂ ’ਚ ਪਲੇਸਮੈਂਟ ਕੈਂਪ ਲਾਉਣ ਦੇ ਆਦੇਸ਼

ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਪਲੇਸਮੈਂਟ ਕੈਂਪ ਲਗਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਪਿੰਡਾਂ ਨਾਲ ਸਬੰਧ ਰੱਖਣ ਵਾਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਬੈਂਕਾਂ ਨੂੰ ਸਵੈ-ਰੋਜ਼ਗਾਰ ਕਰਜ਼ਿਆਂ ਸਬੰਧੀ ਬਕਾਇਆ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਹੁਨਰ ਵਿਕਾਸ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਕਰਨ ਦੀ ਹਦਾਇਤ ਕੀਤੀ, ਤਾਂ ਜੋ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਕਾਬਿਲ ਬਣ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਉਪਲਬੱਧ ਕਰਵਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।
              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …