Saturday, September 21, 2024

ਐਸ.ਐਸ.ਪੀ ਅਲਕਾ ਮੀਨਾ ਨੇ ਲਗਵਾਇਆ ਕੋਵਿਡ-19 ਦਾ ਟੀਕਾ

ਕੋਵਿਡ-19 ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ – ਡਾ. ਗੁਰਦੀਪ ਸਿੰਘ ਕਪੂਰ
ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਜਿਸ ਤਹਿਤ ਜ਼ਿਲ੍ਹੇ ਵਿਚ ਫਰੰਟਲਾਈਨਰ 1363 ਪੁਲਿਸ ਕਰਮਚਾਰੀਆਂ ਦੇ ਕੋਵਿਡ-19 ਦਾ ਟੀਕਾ ਲਗਾਇਆ ਜਾਣਾ ਹੈ।
                ਇਸੇ ਕੜੀ ਤਹਿਤ ਅੱਜ ਸ਼ਹੀਦ ਭਗਤ ਸਿੰਘ ਨਗਰ ਦੀ ਐੱਸ.ਐੱਸ.ਪੀ ਸ੍ਰੀਮਤੀ ਅਲਕਾ ਮੀਨਾ, ਟ੍ਰੈਫਿਕ ਪੁਲਿਸ ਦੇ ਇੰਚਾਰਜ਼ ਰਤਨ ਸਿੰਘ ਸਮੇਤ ਕਈ ਹੋਰ ਪੁਲਿਸ ਕਰਮਚਾਰੀਆਂ ਨੇ ਕੋਵਿਡ-19 ਦਾ ਟੀਕਾ ਲਗਵਾਇਆ।ਉਨ੍ਹਾਂ ਦੇ ਨਾਲ ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ, ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰ ਸਿੰਘ ਬਿੱਟੂ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਸ੍ਰੀ ਤਰਸੇਮ ਲਾਲ ਹਾਜ਼ਰ ਸਨ।
              ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ ਦਾਖਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ।ਉਨਾਂ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਸਾਲ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ।
                 ਉਧਰ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਨੇ ਸਮੂਹ ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ।
ਇਸ ਮੌਕੇ ਐਲ.ਐਚ.ਵੀ ਬਲਵਿੰਦਰ ਕੌਰ, ਏ.ਐਨ.ਐਮ ਰਿੰਪੀ ਸਹੋਤਾ, ਏ.ਐਨ.ਐਮ ਮਨਪ੍ਰੀਤ ਕੌਰ, ਰਾਜੇਸ਼ ਕੁਮਾਰ ਵੱਲੋਂ ਟੀਕਾਕਰਨ ਮੁਹਿੰਮ ਵਿਚ ਪੂਰਨ ਸਹਿਯੋਗ ਦਿੱਤਾ ਗਿਆ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …