ਨਵਾਂਸ਼ਹਿਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ
ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ।ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁੱਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਰਿਹਾ ਹੈ।ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ।ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ।ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 3 ਅਪ੍ਰੈਲ 2021 ਤੱਕ ਲਾਗੂ ਰਹਿਣਗੇ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media