Friday, September 25, 2026

ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 8 ਨੂੰ

ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 8 ਤੋਂ 15 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫਸਰ ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਮ ਦਰਜ ਕਰਵਾ ਸਕਦ ਹਨ ਅਤੇ ਲੋੜੀਂਦੀ ਟ੍ਰੇਨਿੰਗ ਲੈਣ ਲਈ 8 ਫ਼ਰਵਰੀ ਨੂੰ ਸਵੇਰੇ 10:00 ਵਜੇ ਪਹੁੰਚਣ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …