Saturday, September 26, 2026

ਰੋਸ ਰੈਲੀਆਂ ਅਤੇ ਧਰਨੇ ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
               ਜਾਰੀ ਹੁਕਮ ਵਿਚ ਕਿਹਾ ਹੈ ਕਿ ਜ਼ਿਲਾ ਅੰਮ੍ਰਿਤਸਰ ਵਿੱਚ ਕੁੱਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ। ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਹੁਕਮ 5 ਅਪ੍ਰੈਲ 2021 ਤੱਕ ਲਾਗੂ ਰਹੇਗਾ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …