Tuesday, July 29, 2025
Breaking News

ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 71 ‘ਚ 1 ਕਰੋੜ 25 ਲੱਖ ਲਾਗਤ ਵਾਲੀ ਸੜਕ ਦਾ ਉਦਘਾਟਨ

ਭਾਜਪਾ ਦੇ ਕਈ ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀ ਰਹੇਗਾ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਦੇ ਇਲਾਕੇ ਫਤਾਹਪੁਰ ਵਿਖੇ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੜਕ ਦੇ ਕੰਮ ਦੀ ਸ਼ਰੂਆਤ ਟੱਕ ਲਗਾਉਣ ਉਪਰੰਤ ਕੀਤਾ।ਸੋਨੀ ਨੇ ਕਿਹਾ ਕਿ ਪਿੰਡ ਫਤਾਹਪੁਰ ਵਿਖੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ਤੋ ਅੰਦਰ ਜਾਂਦੀ ਜੇ.ਡੀ.ਐਸ ਸਕੂਲ ਤੱਕ 1.5 ਕਿਲੋਮੀਟਰ ਲੰਬੀ 33 ਫੁੱਟ ਚੋੜੀ ਸੜਕ ਬਣਾਈ ਜਾਵੇਗੀ ਅਤੇ ਇਸਦੇ ਨਾਲ ਹੀ ਵਧੀਆਂ ਫੁੱਟਪਾਥ ਦਾ ਂਿਨਰਮਾਣ ਵੀ ਕੀਤਾ ਜਾਵੇਗਾ।ਸੋਨੀ ਨੇ ਦੱਸਿਆ ਕਿ ਵਾਰਡ ਨੰ: 71 ਵਿਚ ਪਹਿਲਾਂ ਹੀ ਐਲ.ਈ.ਡੀ ਲਾਇਟਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਦੀ ਪਾਣੀ ਦੀ ਸਮੱਸਿਆ ਨੂੰ ਹੱਲ ਕਰਕੇ ਨਵਾਂ ਟਿਊਬਵੈਲ ਵੀ ਲੱਗ ਚੁੱਕਾ ਹੈ।ਸੋਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣੀਆ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ।
              ਵਾਰਡ ਨੰ: 71 ਦੀ ਭਾਰਤੀ ਜਨਤਾ ਪਾਰਟੀ ਦੀ ਐਸ.ਸੀ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਮਹਿੰਦਰ ਕੌਰ ਆਪਣੇ ਸਾਥੀਆਂ ਸਮੇਤ ਸੋਨੀ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਈ।ਸੋਨੀ ਨੇ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਉਨਾਂ੍ਹ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਸ਼੍ਰੀਮਤੀ ਮਹਿੰਦਰ ਕੌਰ ਨੇ ਕਿਹਾ ਕਿ ਉਹ ਸੋਨੀ ਵਲੋ ਇਲਾਕੇ ਵਿਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਈ ਹੈ ਅਤੇ ਉਹ ਆਪਣੀ ਪੂਰੀ ਤਨਦੇਹੀ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੰੁਚਾਏਗੀ।
ਇਸ ਮੌਕੇ ਕੋਂਸਲਰ ਵਿਕਾਸ ਸੋਨੀ, ਕੋਂਸਲਰ ਲਖਵਿੰਦਰ ਸਿੰਘ, ਪਰਮਜੀਤ ਸਿੰਘ ਚੋਪੜਾ, ਐਸ.ਡੀ.ਓ ਕਸ਼ਮੀਰ ਸਿੰਘ, ਮਹਿੰਦਰ ਸਿੰਘ, ਨਿਸ਼ਾਨ ਸਿੰਘ, ਅਮਰਜੀਤ ਸਿੰਘ, ਪਰਵੇਜ਼ ਸਿੰਘ, ਦਵਿੰਦਰ ਕੁਮਾਰ, ਸੁੱਚਾ ਸਿੰਘ, ਰਮੇਸ਼ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …