
ਬਠਿੰਡਾ, 29 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਦਾ ਆਯੌਜਿਨ ਕੀਤਾ ਜਾਵੇ। ਮਾਨਯੋਗ ਸz. ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ 29 ਅਕਤੂਬਰ ਕੈਂਪ ਕੋਰਟ ਲਗਾਈ ਗਈ। ਜਿਸ ਦੀ ਪzzਧਾਨਗੀ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਉਹਨਾਂ ਦੇ ਨਾਲ ਸ੍ਰੀਮਤੀ ਸੁਰਿੰਦਰ ਮੋਗਾ ਸੋਸ਼ਲ ਵਰਕਰ ਅਤੇ ਕੰਵਲਜੀਤ ਸਿੰਘ ਕੁੱਟੀ ਵਕੀਲ, ਬਤੌਰ ਮੈਂਬਰ ਵੱਜੋ ਹਾਜ਼ਰ ਸਨ। ਜਿਸ ਵਿਚ ਮੌਕੇ =ਤੇ 1 ਹਵਾਲਾਤੀ ਨੂੰ ਰਿਹਾ ਕੀਤਾ ਗਿਆ। ਇਸ ਮੌਕੇ ਦਿਆਜੀਤ ਸਰਾਂ, ਸਹਾਇਕ ਜ਼ਿਲ੍ਹਾ ਅਟਾਰਨੀ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਰਾਜ ਮਹਿੰਦਰ ਸੁਪਰਡੈਂਟ ਜੇਲ੍ਹ ਬਠਿੰਡਾ, ਜੀਵਨ ਕੁਮਾਰ ਸਿੰਗਲਾ, ਸੀਨੀਅਰ ਸਹਾਇਕ, ਜਸਪਾਲ ਸਿੰਘ, ਕਲਰਕ ਅਤੇ ਬਿਕਰਮਜੀਤ ਸਿੰਘ ਸਟੈਨੋ ਵੀ ਹਾਜ਼ਰ ਸਨ। ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਜਨਾਨ ਅਹਾਤਾ ਜਾ ਕੇ ਔਰਤਾਂ ਦੀਆਂ ਮੁਸ਼ਕਲਾ ਸੁਣੀਆਂ ਅਤੇ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕੇਂਦਰੀ ਜੇਲ੍ਹ ਬਠਿੰਡਾ ਵਿਖੇ ਚੱਲ ਰਹੇ ਲੀਗਲ ਏਡ ਕਲੀਨਿਕ ਦਾ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਨੇ ਪੈਰਾ ਲੀਗਲ ਵਲੰਟੀਅਰਜ਼ ਵੱਲੋ ਕੀਤੇ ਗਏ ਕੰਮ ਕਾਜ ਤੇ ਤਸੱਲੀ ਪ੍ਰਗਟ ਕੀਤੀ। ਉਹਨਾਂ ਨੇ ਦੱਸਿਆ ਕਿ 06ਅਕਤੂਬਰ ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ ਜਿਸ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media