Saturday, April 18, 2026

ਆਬਕਾਰੀ ਤੇ ਕਰ ਵਿਭਾਗ ਦੇ ਪੈਨਸ਼ਨਰਾਂ ਵਲੋਂ ਹੱਕੀ ਮੰਗਾਂ ਸਬੰਧੀ ਵਿਸ਼ਾਲ ਰੋਸ ਮਾਰਚ

12 ਫਰਵਰੀ ਦੀ ਮੋਹਾਲੀ ਸੂਬਾਈ ਰੈਲੀ ਵਿੱਚ ਵੱਡੀ ਗਿਣਤੀ ‘ਚ ਪੈਨਸ਼ਨਰ ਕਰਨਗੇ ਸ਼ਮੂਲੀਅਤ – ਅਰੋੜਾ, ਗੁੱਡੂ

ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਆਬਕਾਰੀ ਤੇ ਕਰ ਵਿਭਾਗ ਜਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਵਿਸ਼ਾਲ ਇਕੱਤਰਤਾ ਪ੍ਰਧਾਨ ਜਸਵੰਤ ਸਿੰਘ ਭੁੱਲਰ (ਸੋਹੀਆਂ), ਚੇਅਰਮੈਨ ਰਵਿੰਦਰ ਸਿੰਘ ਗੁੱਡੂ ਅਤੇ ਮੁੱਖ ਸਲਾਹਕਾਰ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ।ਸਥਾਨਕ ਆਬਕਾਰੀ ਤੇ ਕਰ ਵਿਭਾਗ ਦੇ ਦਫ਼ਤਰ ਵਿਖੇ ਹੋਈ ਇਕੱਤਰਤਾ ਵਿੱਚ ਬਰਨਾਲਾ ਅਤੇ ਸੰਗਰੂਰ ਦੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
                 ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਅਪਣਾਈ ਗਈ ਅੜੀਅਲ ਨੀਤੀ ਦੀ ਨਿਖੇਧੀ ਕਰਦਿਆਂ ਦਰਸ਼ਨ ਸਿੰਘ, ਅਸ਼ੋਕ ਡੱਲਾ, ਬਲਦੇਵ ਕ੍ਰਿਸ਼ਨ ਗਰਗ, ਜਵਾਹਰ ਲਾਲ ਸ਼ਰਮਾ, ਅਮਰਜੀਤ ਸਿੰਘ ਬਰਨਾਲਾ ਨੇ ਮੰਗ ਕੀਤੀ ਕਿ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪ੍ਰਾਪਤ ਕਰਕੇ ਤੁਰੰਤ ਲਾਗੂ ਕੀਤੀਆਂ ਜਾਣ, ਡੀ.ਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਪਹਿਲਾਂ ਜਾਰੀ ਕੀਤੀਆਂ ਕਿਸ਼ਤਾਂ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਮੈਡੀਕਲ ਭੱਤੇ ਵਿੱਚ ਵਾਧਾ ਕੀਤਾ ਜਾਵੇ। ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।ਮੀਟਿੰਗ ਉਪਰੰਤ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਜਿਲ੍ਹਾ ਸੰਗਰੂਰ ਦੇ ਚੇਅਰਮੈਨ ਰਾਜ ਕੁਮਾਰ ਅਰੋੜਾ, ਪੈਨਸ਼ਨਰ ਆਗੂ ਇੰਜੀ. ਪਰਵੀਨ ਬਾਂਸਲ, ਪਵਨ ਸ਼ਰਮਾ, ਸੁਰਿੰਦਰ ਸਿੰਘ ਸੋਢੀ ਵੱਲੋਂ ਸ਼ਮੂਲੀਅਤ ਕੀਤੀ ਗਈ।
                 ਇਸ ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਲਏ ਜਾਣ ਅਤੇ ਕਿਸਾਨੀ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
                 ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ, ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਉਲੀਕੇ ਗਏ ਸੰਘਰਸ਼ ਜਿਸ ਵਿੱਚ 12 ਮਈ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਰੈਲੀ ਵਿੱਚ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ।
              ਇਸ ਮੌਕੇ ਤੇ ਚੰਦ, ਰਜਿੰਦਰ ਕੁਮਾਰ, ਹੇਮ ਰਾਜ, ਕੈਲਾਸ਼ ਨਾਲ ਗਰੋਵਰ, ਪ੍ਰੇਮ ਚੰਦ, ਬੀਰ ਸਿੰਘ, ਰਤਨ ਲਾਲ ਧੂਰੀ, ਹਰਪਾਲ ਸਿੰਘ ਅਤੇ ਮੇਘ ਨਾਥ ਤੋਂ ਇਲਾਵਾ ਵਡੀ ਗਿਣਤੀ ਚ ਪੈਨਸ਼ਨਰ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …