Saturday, July 25, 2026

ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਸਪਾਪਤ

ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਬ੍ਰਹਮ ਗਿਆਨੀ ਸ਼ਹੀਦ ਭਾਈ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਗੁਰਦੁਆਰਾ ਜਨਮ ਅਸਥਾਨ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਆਰੰਭ ਕਰਵਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕੱਢਿਆ ਗਿਆ।ਦੂਜੇ ਦਿਨ ਸਕੂਲੀ ਬੱਚਿਆਂ ਦੇ ਦਸਤਾਰ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ।ਦਸਤਾਰ ਮੁਕਾਬਲੇ ਦੇ ਜੂਨੀਅਰ ਵਰਗ ਵਿਚ ਪ੍ਰੇਮ ਸਿੰਘ ਪੁੱਤਰੀ ਹਰੀ ਰਾਮ ਨੇ ਪਹਿਲਾ, ਰਣਵੀਰ ਸਿੰਘ ਪੁੱਤਰ ਹਰਬੰਸ ਸਿੰਘ ਨੇ ਦੂਜਾ ਅਤੇ ਮਨਜੋਤ ਸਿੰਘ ਪੁੱਤਰ ਹਰਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਵਿਚ ਕਰਮਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਪਹਿਲਾ, ਰੋਹਿਤਦੀਪ ਸਿੰਘ ਪੁੱਤਰ ਮਲਕੀਤ ਸਿੰਘ ਨੇ ਦੂਜਾ ਅਤੇ ਮਨਿੰਦਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਕਵੀਸ਼ਰੀ ਮੁਕਾਬਲਿਆਂ ਵਿਚ ਮੀਰੀ ਪੀਰੀ ਖ਼ਾਲਸਾ ਸਕੂਲ ਜੋਤੀਸਰ ਖੁਰਾਣਾ ਨੇ ਪਹਿਲਾ, ਮਨੂ ਵਾਟਿਕਾ ਸਕੂਲ ਬੁਡਲਾਢਾ ਨੇ ਦੂਜਾ, ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਨੇ ਤੀਜਾ ਸਥਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭਰੂਰ ਨੂੰ ਹੌਸਲਾ ਵਧਾਊ ਸਨਮਾਨ ਦਿੱਤਾ ਗਿਆ।ਜੇਤੂ ਵਿਦਿਆਰਥੀਆਂ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਤਵੰਤਿਆਂ ਨੇ ਇਨਾਮ ਵੰਡੇ।
                      ਜੋੜ ਮੇਲੇ ਦੇ ਤੀਜੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਹਜ਼ੂਰੀ ਰਾਗੀ ਭਾਈ ਗੁਰਮੇਲ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਦੇ ਰਾਗੀ ਜਥਿਆਂ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ।ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੀ ਅਨੌਖੀ ਸ਼ਹਾਦਤ ਨੂੰ ਸਿਜ਼ਦਾ ਕਰਦਿਆਂ ਆਈ ਸੰਗਤ ਦਾ ਧੰਨਵਾਦ ਕੀਤਾ।
                 ਇਸ ਮੌਕੇ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਮੰਚ ਸੰਚਾਲਕ ਜਸਵੀਰ ਸਿੰਘ ਜੱਸੀ, ਜਥੇ. ਉਦੇ ਸਿੰਘ ਲੌਂਗੋਵਾਲ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਜਥੇ. ਦਰਸ਼ਨ ਸਿੰਘ ਕਾਂਝਲਾ, ਬਿਰਜ ਲਾਲ ਸ਼ਰਮਾ ਕਾਂਝਲਾ, ਮਲਕੀਤ ਸਿੰਘ ਢਾਡੀ, ਪਰਮਜੀਤ ਸਿੰਘ ਜੱਸੇਕਾ, ਗੁਰਮੀਤ ਸਿੰਘ ਲੱਲੀ, ਅਮਰਜੀਤ ਸਿੰਘ ਜੈਦ, ਸੁਖਦੇਵ ਸਿੰਘ ਧਾਲੀਵਾਲ, ਅਵਤਾਰ ਸਿੰਘ ਦੁੱਲਟ, ਕਰਨੈਲ ਸਿੰਘ ਜੱਸੇ ਕਾ, ਅਵਤਾਰ ਸਿੰਘ ਦੁੱਲਟ, ਜਗਸੀਰ ਸਿੰਘ ਗਾਂਧੀ, ਤਰਸੇਮ ਸਿੰਘ ਗੁਜਰਾਂ, ਅਮਰਜੀਤ ਸਿੰਘ ਗਿੱਲ, ਗੁਰਤੇਜ ਸਿੰਘ ਪੁੰਨਾਂਵਾਲ, ਅਜੈਬ ਸਿੰਘ ਮੈਨੇਜਰ, ਮੈਨੇਜਰ ਭੁਪਿੰਦਰ ਸਿੰਘ ਜੋਸ਼ੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …