Saturday, September 21, 2024

ਹੁਨਰ ਵਿਕਾਸ ਕੇਂਦਰ ਵਿਖੇ ਨਸ਼ਾ ਮੁਕਤ ਅਭਿਆਨ ਤਹਿਤ ਸੈਮੀਨਾਰ

ਨਵਾਂਸ਼ਹਿਰ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹੁਨਰ ਵਿਕਾਸ ਕੇਂਦਰ ‘ਗੋਲਡਨ ਗਲੋਬ ਇੰਪੈਕਸ’ ਨਵਾਂਸ਼ਹਿਰ ਵਿਖੇ ਨਸ਼ਾ ਮੁਕਤ ਅਭਿਆਨ ਤਹਿਤ ਸੈਮੀਨਾਰ ਲਗਾਇਆ ਗਿਆ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਵੱਲੋਂ ਸਿਖਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਨ੍ਹਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੀ ਤਾਕੀਦ ਕੀਤੀ।ਇਸ ਦੌਰਾਨ ਉਨ੍ਹਾਂ ਸਿਖਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਕੀਮਾਂ ਤੋਂ ਜਾਣੂ ਕਰਵਾਇਆ।ਕੈਰੀਅਰ ਕਾੳੂਂਸਲਰ ਹਰਮਨਦੀਪ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਨੇ ਵੀ ਸਿਖਿਆਰਥੀਆਂ ਨੂੰ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
                ਇਸ ਮੌਕੇ ਹੁਨਰ ਵਿਕਾਸ ਮਿਸ਼ਨ ਵੱਲੋਂ ਸ਼ੰਮੀ ਠਾਕੁਰ, ਰਾਜ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …