ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ
ਸਿਵਲ ਹਸਪਤਾਲ ਪਠਾਨਕੋਟ ਡਾ. ਰਾਕੇਸ਼ ਸਰਪਾਲ ਦੀ ਪ੍ਰਧਾਨਗੀ ‘ਚ ਲੈਪਰੋਸੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਜਿਲਾ ਲੈਪਰੋਸੀ ਅਫਸਰ ਡਾ. ਸ਼ਵੇਤਾ ਗੁਪਤਾ ਨੇ ਦੱਸਿਆ ਕਿ ਸਰੀਰ ਦੇ ਕਿਸੇ ਵੀ ਹਿੱਸੇ ਦਾ ਸੁੰਨ ਹੋਣਾ, ਲਾਲ ਨਿਸ਼ਾਨ ਹੋਣਾ, ਪਸੀਨਾ ਨਾ ਆਉਣਾ, ਵਾਲ ਝੜ ਜਾਣਾ ਇਹ ਕੋਹੜ ਦੀ ਬਿਮਾਰੀ ਦੀਆਂ ਨਿਸ਼ਾਨੀਆਂ ਹਨ ਇਹੋ ਜਿਹੇ ਮਰੀਜਾਂ ਨੂੰ ਛੇਤੀ ਤੋਂ ਛੇਤੀ ਸਰਕਾਰੀ ਹਸਪਤਾਲ ਵਿੱਚ ਲਿਜਾ ਕੇ ਇਲਾਜ ਸ਼ੁਰੂ ਕਰਾਉਣਾ ਚਾਹੀਦਾ।ਉਨਾਂ ਕਿਹਾ ਕਿ ਇਹ ਪਿਛਲੇ ਜਨਮਾਂ ਦਾ ਪਾਪ ਨਹੀ ਬਲਕਿ ਜੀਵਾਣੂਆਂ ਨਾਲ ਫੈਲਦਾ ਹੈ।ਇਸ ਲਈ ਕੋਹੜ ਦੇ ਮਰੀਜ਼ਾਂ ਨਾਲ ਭੇਦਭਾਵ ਨਹੀ ਕਰਨਾ ਚਾਹੀਦਾ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media