Saturday, August 15, 2026

ਡਿਪਟੀ ਕਮਿਸ਼ਨਰ ਪਠਾਨਕੋਟ ਤੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਲਗਾਈ ਕਰੋਨਾ ਵੈਕਸੀਨ

1600 ਤੋਂ ਜਿਆਦਾ ਲੋਕਾਂ ਨੂੰ ਹੁਣ ਤੱਕ ਲਗਾਈ ਜਾ ਚੁੱਕੀ ਹੈ ਵੈਕਸੀਨ

ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਵਿਖੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਪੁਲਿਸ ਦੇ ਕਰੀਬ 125 ਮੁਲਾਜ਼ਮਾਂ ਨੂੰ ਕਰੋਨਾ ਤੋਂ ਬਚਾਓ ਲਈ ਕੋਰੋਨਾ ਵੈਕਸੀਨ ਲਗਾਈ ਗਈ।ਅਧਿਕਾਰੀਆਂ ਵਿੱਚ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰ ਕਲ੍ਹਾ, ਜਤਿੰਦਰ ਸ਼ਰਮਾ ਪੀ.ਏ ਟੂ ਡੀ.ਸੀ, ਸੰਜੀਵ ਪਠਾਨੀਆ ਸੁਪਰਡੈਂਟ ਡਿਪਟੀ ਕਮਿਸ਼ਨਰ ਦਫਤਰ ਆਦਿ ਸ਼ਾਮਲ ਸਨ।
                ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਹੁਣ ਤੱਕ 1600 ਤੋਂ ਜਿਆਦਾ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਬਾਕੀ ਸਟਾਫ ਨੂੰ ਵੈਕਸੀਨ ਲਗਾਈ ਗਈ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕਿ ਉਹ ਝੂਠੀਆਂ ਅਫਵਾਹਾਂ ਵਿੱਚ ਨਾ ਆਉਣ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਸਹਿਯੋਗ ਕਰਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …