ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰਤਿ ਸਿੰਘ) – ਸ਼ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਲਗਾਤਾਰ ਦਬਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਜਿਹੜੇ ਕਿਸਾਨ ਗ੍ਰਿਫ਼ਤਾਰ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ।ਨੌਜੁਆਨ ਲੜਕੀ ਨੌਦੀਪ ਕੌਰ ’ਤੇ ਕੀਤੇ ਗਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦਿਆਂ ਬੀਬੀ ਜਗੀਰ ਕੌਰ ਨੇ ਉਸ ਨੂੰ ਇਨਸਾਫ ਦੇਣ ਦੀ ਮੰਗ ਕੀਤੀ।ਦਿੱਲੀ ਵਿਖੇ ਸ਼ਹੀਦ ਹੋਏ ਨਵਦੀਪ ਸਿੰਘ ਸਮੇਤ ਹੋਰ ਕਿਸਾਨ ਜੋ ਸੰਘਰਸ਼ ਦੌਰਾਨ ਚਲਾਣਾ ਕਰ ਗਏ ਹਨ, ਸਬੰਧੀ ਵੀ ਬੀਬੀ ਜਗੀਰ ਕੌਰ ਨੇ ਸੰਵੇਦਨਾ ਪ੍ਰਗਟ ਕੀਤੀ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media