ਪ੍ਰਾਰਥੀਆਂ ਦੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਉਪਰੰਤ ਡੀ.ਬੀ.ਈ.ਈ ਵਿਖੇ ਲਗਾਇਆ ਸੈਮੀਨਾਰ
ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ
ਅਧੀਨ ਜ਼ਿਲ੍ਹੇ ਦੀਆਂ ਹੋਣਹਾਰ ਬੱਚੀਆਂ ਲਈ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਜਲਦ ਹੀ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਆਨਲਾਈਨ ਕੋਚਿੰਗ ਕਲਾਸਾਂ ਲਈ ਅਪਲਾਈ ਕਰਨ ਵਾਲੀਆਂ ਬੱਚੀਆਂ ਦੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਉਪਰੰਤ ਉਨ੍ਹਾਂ ਲਈ ਲਗਾਏ ਜਾਗਰੂਕਤਾ ਸੈਮੀਨਾਰ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਦਾ ਜ਼ਿਲ੍ਹੇ ਦੀਆਂ ਹੋਣਹਾਰ ਬੱਚੀਆਂ ਨੂੰ ਬੇਹੱਦ ਲਾਭ ਮਿਲੇਗਾ ਅਤੇ ਉਹ ਆਪਣੇ ਕੈਰੀਅਰ ਵਿਚ ਉੱਚ ਮੁਕਾਮ ਹਾਸਲ ਕਰ ਸਕਣਗੀਆਂ।
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ, ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਅਤੇ ਪਲੇਸਮੈਂਟ ਅਫ਼ਸਰ ਮਣਸ਼ਿਆਮ ਵੱਲੋਂ ਵੀ ਡੀ.ਬੀ.ਈ.ਈ ਦੀਆਂ ਵੱਖ-ਵੱਖ ਗਤੀਵਿਧੀਆਂ ’ਤੇ ਚਾਨਣਾ ਪਾਇਆ ਗਿਆ।ਇਸ ਦੌਰਾਨ ਅਦਿੱਤਿਆ ਉੱਪਲ ਵੱਲੋਂ ਡੀ. ਬੀ. ਈ. ਈ ਵਿਖੇ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਵੀ ਦੌਰਾ ਕੀਤਾ।ਉਨ੍ਹਾਂ ਕਿਹਾ ਕਿ ਪ੍ਰਾਰਥੀ ਇਸ ਲਾਇਬ੍ਰੇਰੀ ਵਿਚ ਮੁਕਾਬਲੇ ਦੇ ਇਮਤਿਹਾਨਾਂ ਸਬੰਧੀ ਉਪਲਬੱਧ ਵੱਖ-ਵੱਖ ਕਿਤਾਬਾਂ ਦਾ ਲਾਭ ਲੈ ਸਕਦੇ ਹਨ।ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਅਤੇ ਸਨਿੱਚਰਵਾਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਾਇਬ੍ਰੇਰੀ ਖੁੱਲੀ ਰਹੇਗੀ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media