Saturday, March 21, 2026

ਸੇਵਾ ਕੇਂਦਰ ਦੀਆਂ ਸੇਵਾਵਾਂ ‘ਚ 56 ਹੋਰ ਸੇਵਾਵਾਂ ਦਾ ਵਾਧਾ

ਪੇਂਡੂ ਖੇਤਰਾਂ ‘ਦੇ 13 ਸੇਵਾ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਵੰਡੇ ਪ੍ਰਮਾਣ ਪੱਤਰ

ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨਾਗਰਿਕਾਂ ਨੂੰ ਬਿਨਾਂ ਕਿਸੇ ਖੱਜ਼ਲ-ਖੁਆਰੀ ਦੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਸਰਵਉੱਚ ਤਰਜੀਹ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸੂਬੇ ਵਿਚ ਸੇਵਾ ਕੇਂਦਰਾਂ ਰਾਹੀਂ 56 ਹੋਰ ਸੇਵਾਵਾਂ ਦੀ ਰਾਜ ਪੱਧਰੀ ਵਰਚੁਅਲ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜ਼ਿਲੇ ਦੇ ਪੇਂਡੂ ਖੇਤਰ ਵਿਚ ਸਥਿਤ ਵੱਖ-ਵੱਖ 13 ਸੇਵਾ ਕੇਂਦਰਾਂ ਵਿਚ ਸਮਾਗਮ ਕਰਵਾਏ ਗਏ, ਜਿਨਾਂ ਨੂੰ ਰਾਜ ਪੱਧਰੀ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ।ਇਸ ਦੌਰਾਨ ਵੱਖ-ਵੱਖ ਸੇਵਾਵਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਪ੍ਰਮਾਣ ਪੱਤਰ ਵੀ ਵੰਡੇ ਗਏ।ਇਨਾਂ ਸੇਵਾ ਕੇਂਦਰਾਂ ਵਿਚ ਔੜ, ਉੜਾਪੜ, ਮੀਰਪੁਰ ਜੱਟਾਂ, ਮੁਕੰਦਪੁਰ, ਕਟਾਰੀਆਂ, ਬਹਿਰਾਮ, ਬਲਾਚੌਰ, ਕਾਠਗੜ, ਟੋਂਸਾ, ਭੱਦੀ, ਖੁਰਦਣ ਅਤੇ ਸੜੋਆ ਦੇ ਸੇਵਾ ਕੇਂਦਰ ਸ਼ਾਮਲ ਸਨ।ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਆਨਲਾਈਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਹੋਰਨਾਂ ਅਧਿਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਾਹਿਬਾਨ ਅਤੇ ਹੋਰਨਾਂ ਉੱਚ ਅਧਿਕਾਰੀਆਂ ਦੇ ਵਿਚਾਰ ਸੁਣੇ।
                        ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸ਼ੁਰੂ ਕੀਤੀਆਂ ਗਈਆਂ ਨਵੀਆਂ ਸੇਵਾਵਾਂ ਵਿਚ 35 ਸੇਵਾਵਾਂ ਟਰਾਂਸਪੋਰਟ, 20 ਪੁਲਿਸ ਵਿਭਾਗ (ਸਾਂਝ ਕੇਂਦਰਾਂ) ਅਤੇ ਇਕ ਸੇਵਾ ਮਾਲ ਵਿਭਾਗ ਨਾਲ ਸਬੰਧਤ ਹੈ।ਉਨਾਂ ਕਿਹਾ ਕਿ ਇਨਾਂ ਸੇਵਾਵਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਕਿਉਂਕਿ ਪਹਿਲਾਂ ਇਨਾਂ ਸੇਵਾਵਾਂ ਲਈ ਉਨਾਂ ਨੂੰ ਸ਼ਹਿਰ ਜਾਂ ਸਬ-ਡਵੀਜ਼ਨ ਦਫ਼ਤਰਾਂ ਵੱਲ ਜਾਣਾ ਪੈਂਦਾ ਸੀ, ਪਰੰਤੂ ਹੁਣ ਇਹ ਸਾਰੀਆਂ ਸੇਵਾਵਾਂ ਉਨਾਂ ਦੇ ਡੋਰ ਸਟੈਪ ’ਤੇ ਹੀ ਮਿਲਣਗੀਆਂ।
ਇਸ ਮੌਕੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ.ਡੀ.ਪੀ.ਓ ਦਵਿੰਦਰ ਸ਼ਰਮਾ, ਜ਼ਿਲਾ ਟੈਕਨੀਕਲ ਕੋਆਰਡੀਨੇਟਰ ਕਮਲ, ਸੇਵਾ ਕੇਂਦਰਾਂ ਦੇ ਜ਼ਿਲਾ ਮੈਨੇਜਰ ਸਰਬਜੀਤ ਸਿੰਘ, ਏ.ਡੀ.ਜੀ.ਸੀ ਮੈਡਮ ਮੋਨਿਕਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …