ਭਾਰਤ-ਪਾਕਿ ਸੀਮਾ ਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਮਨਾਹੀ ਦੇ ਹੁਕਮ ਲਾਗੂ
ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਪਾਬੰਦੀ ਦਾ ਇਹ ਹੁਕਮ ਇੱਕ ਤਰਫਾ ਜਾਰੀ ਕੀਤਾ ਜਾਂਦਾ ਹੈ, ਜੋ 14 ਮਾਰਚ 2021 ਤੱਕ ਲਾਗੂ ਰਹੇਗਾ।
ਇਸੇ ਤਰਾਂ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਅੰਮ੍ਰਿਤਸਰ ਨਾਲ ਲੱਗਦੀ ਭਾਰਤ-ਪਾਕਿ ਸੀਮਾ ਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ।ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਮਨਾਹੀ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜੋ 20 ਮਾਰਚ 2021 ਤੱਕ ਲਾਗੂ ਰਹੇਗਾ।
Punjab Post Daily Online Newspaper & Print Media