Saturday, September 21, 2024

ਲੋਕਾਂ ਨੂੰ ਬੇਹਤਰ ਸੇਵਾਵਾਂ ਪ੍ਰਦਾਨ ਕਰਵਾਉਣਾ ਸਰਕਾਰ ਦਾ ਮੁੱਖ ਮੰਤਵ-ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਪੰਜਾਬ ਨੇ ਵਰਚੂਅਲ ਮੀਟਿੰਗ ਰਾਹੀਂ ਸੇਵਾ ਕੇਂਦਰਾਂ ‘ਚ 26 ਹੋਰ ਸੇਵਾਵਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਵਰਚੂਅਲ ਮੀਟਿੰਗ ਰਾਹੀਂ ਸੁਬੇ ਦੇ ਲੋਕਾਂ ਨੂੰ ਪ੍ਰਸ਼ਾਸ਼ਕੀ ਸੁਧਾਰਾਂ ਤਹਿਤ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ 56 ਹੋਰ ਸੇਵਾਵਾਂ ਦਾ ਵਾਧਾ ਕੀਤਾ ਹੈ। ਇਸ ਸਬੰਧੀ ਜਿਲੇ੍ਹ ਦਾ ਮੁੱਖ ਸਮਾਗਮ ਨਗਰ ਕੌਂਸਲ ਰਾਜਾਸਾਂਸੀ ਵਿਖੇ ਹੋਇਆ।ਜਿਸ ਵਿੱਚ ਬਤੌਰ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਸ਼ਾਮਲ ਹੋਏ।
                  ਡਿਪਟੀ ਕਮਿਸ਼ਨਰ ਖਹਿਰਾ ਨੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਮੁੱਖ ਮਕਸਦ ਲੋਕਾਂ ਨੂੰ ਘਰ ਦੇ ਨੇੜੇ ਹੀ ਬੇਹਤਰ ਸੇਵਾਵਾਂ ਪ੍ਰਦਾਨ ਕਰਨਾ ਹੈ।ਇਸ ਨਾਲ ਲੋਕਾਂ ਨੂੰ ਦਫਤਰਾਂ ਦੇ ਚੱਕਰ ਵੀ ਨਹੀਂ ਕੱਟਣੇ ਪੈਣਗੇ ਅਤੇ ਮਿਥੇ ਸਮੇਂ ਅੰਦਰ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ 24 ਵਿਭਾਗਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਸੇਵਾ ਕੇਂਦਰਾਂ ਵਿੱਚ ਸਾਰਾ ਕੰਮ ਆਨਲਾਈਨ ਕੀਤਾ ਜਾਂਦਾ ਹੈ ਅਤੇ ਕੋਈ ਵੀ ਵਿਅਕਤੀ ਡਾਕ ਰਾਹੀਂ ਵੀ ਇਹ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਵਿੱਚ ਵਾਧਾ ਕਰਦੇ ਹੋਏ 56 ਹੋਰ ਸੇਵਾਵਾਂ ਨੂੰ ਇਸ ਨਾਲ ਜੋੜਿਆ ਹੈ।ਹੁਣ ਲੋਕ ਸਾਂਝ ਕੇਂਦਰਾਂ ਰਾਹੀਂ ਵੀ ਐਫ.ਆਈ.ਆਰ ਦੀ ਕਾਪੀ, ਲਾਉਡ ਸਪੀਕਰ ਲਾਉਣ ਸਬੰਧੀ ਐਨ.ਓ.ਸੀ, ਪ੍ਰਦਰਸ਼ਨੀ/ਖੇਡ ਸੇਵਾਵਾਂ ਲਈ ਐਨ.ਓ.ਸੀ, ਪਸਪੋਰਟ ਦੀ ਗੁੰਮਸ਼ੁਦਗੀ, ਮੋਬਾਇਲ ਦੀ ਗੁੰਮਸ਼ੁਦਗੀ, ਆਚਰਣ ਸਰਟੀਫਿਕੇਟ, ਕਿਰਾਏਦਾਰ ਦੀ ਵੈਰੀਫਿਕੇਸ਼ਨ, ਨਵੇਂ ਹਥਿਆਰ ਲਾਇਸੈਂਸਾਂ ਲਈ, ਫਰਦ ਲੈਣ, ਭਾਰ ਮੁਕਤ ਸਰਟੀਫਿਕੇਟ, ਨਿਸ਼ਾਨਦੇਹੀ ਲੈਣ ਆਦਿ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਆਰ.ਸੀ, ਨਾਮ ਦੀ ਤਬਦੀਲੀ, ਦੂਜੇ ਸੁਬੇ ਵਿੱਚ ਵਾਹਣ ਵੇਚਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਡੁਪਲੀਕੇਟ ਡਰਾਈਵਿੰਗ ਲਾਇਸੈਂਸ, ਰੀਨਿਊ ਡਰਾਈਵਿੰਗ ਲਾਇਸੈਂਸ, ਡਰਾਈਵਿੰਗ ਲਾਇਸੈਂਸ ਤੇ ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਿੰਗ ਲਾਇਸੈਂਸ ਆਦਿ ਹੋਰ ਕਈ ਸੇਵਾਵਾਂ ਵੀ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
                     ਡਿਪਟੀ ਕਮਿਸ਼ਨਰ ਵੱਲੋਂ ਜਿਲੇ੍ਹ ਦੇ 5 ਲੋਕਾਂ ਨੂੰ ਸੇਵਾ ਕੇਂਦਰ ਰਾਹੀਂ ਲਈਆਂ ਸਹੂਲਤਾਂ ਦੇ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ।ਸਰਟੀਫਿਕੇਟ ਲੈਣ ਵਾਲੇ ਪਿੰਡ ਜਗਦੇਵ ਕਲਾਂ ਦੇ ਵਾਸੀ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਬੱਚੇ ਦਾ ਜਨਮ ਸਰਟੀਫਿਕੇਟ ਅਪਲਾਈ ਕੀਤਾ ਸੀ, ਜੋ ਕਿ ਉਸ ਨੂੰ ਸੇਵਾ ਕੇਂਦਰ ਰਾਹੀਂ ਮਿਥੇ ਸਮੇਂ ਅੰਦਰ ਪ੍ਰਾਪਤ ਹੋਇਆ ਹੈ।

 

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …