ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਕਾਸ ਵਿਭਾਗ ਵਲੋਂ ਬਲਾਕ ਔੜ ਦੇ ਪਿੰਡ ਗੜ੍ਹੀ ਫ਼ਤਿਹ ਖਾਂ ਆਤਮਾ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੁਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਇਲਾਕੇ ਦੇ ਕਰੀਬ 80 ਕਿਸਾਨਾਂ ਨੇ ਭਾਗ ਲਿਆ।ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਕਮਲਜੀਤ ਸਿੰਘ ਸੰਘਾ ਨੇ ਖੇਤੀ ਵਿਚ ਵਿਭਿੰਨਤਾ ਲਿਆਉਣ ਲਈ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸੇ ਤਰ੍ਹਾਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਸਾਫ਼-ਸੁਥਰਾ ਦੁੱਧ ਪੈਦਾ ਕਰਨ ਅਤੇ ਦੁੱਧ ਦੇ ਮੰਡੀਕਰਨ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ।ਇਸ ਤੋਂ ਇਲਾਵਾ ਪਿੰਡ ਲੰਗੇਰੀ ਦੇ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਨੇ ਆਰਗੈਨਿਕ ਖੇਤੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।ਡੇਅਰੀ ਵਿਕਾਸ ਇੰਸਪੈਕਟਰ ਰਾਮ ਸ਼ਰਨ ਅਤੇ ਡੇਅਰੀ ਫੀਲਡ ਸਹਾਇਕ ਆਸ਼ੂਤੋਸ਼ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਇਸੇ ਤਰ੍ਹਾਂ ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਕੌਰ ਨੇ ਐਸ.ਸੀ.ਐਸ.ਪੀ ਸਕੀਮ ਬਾਰੇ ਚਾਨਣਾ ਪਾਇਆ।
ਇਸ ਮੌਕੇ ਪਿੰਡ ਦੀ ਸਰਪੰਚ ਅਮਰਜੀਵ ਕੌਰ, ਸਰਪੰਚ ਰਜਨੀ ਰਾਣੀ, ਪੰਚ ਰਘਵੀਰ ਸਿੰਘ ਅਤੇ ਸੰਦੀਪ ਕੁਮਾਰ ਨੇ ਆਏ ਹੋਏ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਅਜਿਹੇ ਹੋਰ ਵਿਭਾਗੀ ਕੈਂਪ ਲਗਾਉਣ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …