Tuesday, November 24, 2026

ਸੀ.ਜੇ.ਐਮ ਹਰਪ੍ਰੀਤ ਕੌਰ ਵੱਲੋਂ ‘ਸਖੀ ਵਨ ਸਟਾਪ ਸੈਂਟਰ’ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਪ੍ਰੀਤ ਕੌਰ ਵੱਲੋਂ ਅੱਜ ‘ਸਖੀ ਵਨ ਸਟਾਪ ਸੈਂਟਰ’ ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਉਨ੍ਹਾਂ ਹਿੰਸਾ ਪੀੜਤ ਔਰਤਾਂ, ਜਿਨ੍ਹਾਂ ਨੂੰ ਇਸ ਸੈਂਟਰ ਵੱਲੋਂ ਇਲਾਜ਼, ਕਾਨੂੰਨੀ ਸਹਾਇਤਾ ਅਤੇ ਮਾਨਸਿਕ ਰਾਹਤ ਲਈ ਕਾਊਂਸਲਿੰਗ ਅਤੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ, ਦੇ ਕੇਸ ਰਜਿਸਟਰ ਦੀ ਵੀ ਚੈਕਿੰਗ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਸੈਂਟਰ ਵਿਚ ਮਦਦ ਲਈ ਆਉਣ ਵਾਲੀ ਹਰੇਕ ਪੀੜਤ ਔਰਤ, ਜਿਸ ਨੂੰ ਮੁਫ਼ਤ ਕਾਨੂੰਨੀ ਸਲਾਹ ਜਾਂ ਵਕੀਲ ਦੀਆਂ ਮੁਫ਼ਤ ਸੇਵਾਵਾਂ ਚਾਹੀਦੀਆਂ ਹੋਣ, ਨੂੰ ਤੁਰੰਤ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਭੇਜਣ ਦੇ ਹੁਕਮ ਜਾਰੀ ਕੀਤੇ।ਉਨ੍ਹਾਂ ਕਿਹਾ ਕਿ ‘ਸਖੀ ਵਨ ਸਟਾਪ ਸੈਂਟਰ’ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਮੁਸ਼ਕਲ ਦੀ ਘੜੀ ਵਿਚ ਇਸ ਸੈਂਟਰ ਤੋਂ ਮਿਲਣ ਵਾਲੀਆਂ ਸਹੂਲਤਾਂ ਪ੍ਰਾਪਤ ਕਰਨ ਸਕਣ।
                   ਇਸ ਮੌਕੇ ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ ਨੇ ਦੱਸਿਆ ਕਿ ‘ਸਖੀ ਵਨ ਸਟਾਪ ਸੈਂਟਰ’ ਵਿਚ ਹੁਣ ਤੱਕ ਕੁੱਲ 242 ਕੇਸ ਰਜਿਸਟਰ ਕੀਤੇ ਗਏ, ਜਿਨ੍ਹਾਂ ਵਿਚੋਂ 225 ਕੇਸਾਂ ਦਾ ਦੋਵਾਂ ਧਿਰਾਂ ਦੀ ਕਾੳੂਂਸਲਿੰਗ ਕਰਨ ਉਪਰੰਤ ਆਪਸੀ ਰਾਜੀਨਾਮਾ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ 7 ਕੇਸ ਕਾਰਵਾਈ ਲਈ ਪੰਜਾਬ ਪੁਲਿਸ ਅਤੇ 7 ਕੇਸ ਹੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਭੇਜੇ ਗਏ ਹਨ।
                   ਇਸ ਮੌਕੇ ਰਜਿੰਦਰ ਸਿੰਘ, ਜਸਬੀਰ ਕੌਰ, ਪੈਰਾ ਮੈਡੀਕਲ ਵਲੰਟੀਅਰ ਵਾਸਦੇਵ ਪਰਦੇਸੀ ਅਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …