ਅੰਮ੍ਰਿਤਸਰ, 12 ਫ਼ਰਵਰੀ (ਗੁਰਪ੍ਰੀਤ ਸਿੰਘ) – ਰਾਗੀ ਜਥਿਆਂ ਨੂੰ 40 ਸਾਲ ਦੇ ਕਰੀਬ ਕੀਰਤਨ ਸਿਖਲਾਈ ਦੇਣ ਵਾਲੇ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ
ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ।ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨਾਲ ਇਥੇ ਕੀਤੀ ਗਈ ਇਕੱਤਰਤਾ ਦੌਰਾਨ ਰਾਗੀ ਸਿੰਘਾਂ ਦੀ ਮੰਗ ’ਤੇ ਕੀਤਾ। ਪ੍ਰੋ. ਨਾਜ਼ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਸ੍ਰੀ ਅੰਮ੍ਰਿਤਸਰ ਵਿਖੇ ਚੱਲਦੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਦਰ ਰਾਗੀ ਜਥਿਆਂ ਨੂੰ ਕੀਰਤਨ ਸਿਖਲਾਈ ਦਿੰਦੇ ਰਹੇ ਹਨ।ਉਨ੍ਹਾਂ ਪਾਸੋਂ ਕੌਮ ਦੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ, ਭਾਈ ਰਵਿੰਦਰ ਸਿੰਘ, ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਕੀਰਤਨੀ ਜਥਿਆਂ ਨੇ ਸਿਖਲਾਈ ਪ੍ਰਾਪਤ ਕੀਤੀ ਹੈ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media