Saturday, September 21, 2024

400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਕਰਯੋਗ ਹੈ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਰਿੰਦਰ ਪਰਾਸ਼ਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੀ ਦੇਖ-ਰੇਖ ਵਿੱਚ ਕਰਵਾਏ ਜਾ ਰਹੇ ਹਨ।ਇਸੇ ਲੜੀ ਅਧੀਨ ਪਿਛਲੇ ਦਿਨੀ ਸਿੱਖਿਆ ਵਿਭਾਗ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੁਨੇਰਾ ਵਿਖੇ ਕਰਵਾਏ ਗਏ ਭਾਸ਼ਣ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਹ ਭਾਸ਼ਣ ਮੁਕਾਬਲੇ ਪ੍ਰਿੰਸੀਪਲ ਵਿਨੇ ਮੋਹਣ ਦੀ ਅਗਵਾਈ ‘ਚ ਕਰਵਾਏ ਗਏ।ਇੰਨ੍ਹਾਂ ਮੁਕਾਬਿਲਆਂ ਵਿੱਚ ਜੇਤੂ ਵਿਦਿਆਰਥੀਆਂ ਸ਼ੀਤਲ ਕੁਮਾਰੀ, ਵਿਸ਼ਾਲੀ ਸ਼ਰਮਾ, ਪੂਜਾ ਦੇਵੀ ਤੇ ਸਾਕਸ਼ੀ ਦੇਵੀ ਨੂੰ ਪ੍ਰਿੰਸੀਪਲ ਵਿਨੇ ਮੋਹਣ ਅਤੇ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ।ਉਨਾਂ ਨੇ ਸਾਰੀਆਂ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ।
               ਇਸ ਮੌਕੇ ਤੇ ਹੋਰਨਾਂ ਇਲਾਵਾ ਬਲਕਾਰ ਅੱਤਰੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …