Saturday, September 21, 2024

ਵਾਰਡ ਨੰ: 8 ਦਾ ਪੋਲਿੰਗ ਸਟੇਸ਼ਨ ਦਸਮੇਸ਼ ਪਬਲਿਕ ਸਕੂਲ ਸਲੋਹ ਵਿਖੇ ਤਬਦੀਲ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨਗਰ ਕੌਂਸਲ ਨਵਾਂਸ਼ਹਿਰ ਦੇ ਵਾਰਡ ਨੰ: 8 ਦੇ ਪੋਲਿੰਗ ਸਟੇਸ਼ਨ ਸਰਕਾਰੀ ਐਲੀਮੈਂਟਰੀ ਸਕੂਲ ਸਲੋਹ ਦੇ ਕੁੱਝ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਉਪਰੋਕਤ ਪੋਲਿੰਗ ਸਟੇਸ਼ਨ ਨੂੰ ਦਸਮੇਸ਼ ਪਬਲਿਕ ਸਕੂਲ ਸਲੋਹ ਵਿਖੇ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਅਤੇ ਉਪਰੋਕਤ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਉਨ੍ਹਾਂ ਉਪਰੋਕਤ ਵਾਰਡ ਨਾਲ ਸਬੰਧਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਦਸਮੇਸ਼ ਪਬਲਿਕ ਸਕੂਲ, ਸਲੋਹ ਵਿਖੇ ਆਪਣਾ ਮਤਦਾਨ ਕਰਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …