Wednesday, April 22, 2026

ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ 14 ਫਰਵਰੀ ਨੂੰ ਪਾਬੰਦੀਆਂ ਲਾਗੂ

ਪਠਾਨਕੋਟ, 12 ਫਰਵਰੀ 2021 (ਪੰਜਾਬ ਪੋਸਟ ਬਿਊਰੋ) – ਮਿਉਂਸਪਲ ਚੋਣਾਂ-2021 ਜ਼ਿਲ੍ਹਾ ਦੀ ਮਿਉਂਸਪਲ ਕਾਰਪੋਰੇਸ਼ਨ ਪਠਾਨਕੋਟ ਅਤੇ ਮਿਉਂਸਪਲ ਕੌਂਸਲ ਸੁਜਾਨਪੁਰ ਵਿਖੇ 14 ਫਰਵਰੀ, 2021 ਨੂੰ ਹੋ ਰਹੀਆਂ ਹਨ।ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣਾਂ ਤੋਂ 48 ਘੰਟੇ ਪਹਿਲਾਂ ਕਿਸੇ ਵੀ ਵਿਅਕਤੀ ਨੂੰ ਆਪਣਾ ਲਾਇਸੈਂਸੀ ਅਸਲਾ ਆਪਣੇ ਨਾਲ ਲੈ ਕੇ ਚੱਲਣ ਦੀ ਅਨੁਮਤੀ ਨਹੀਂ ਹੈ।
                   ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਬਾਹਰਲੇ ਜ਼ਿਲ੍ਹਿਆਂ ਜਾਂ ਬਾਹਰਲੀ ਸਟੇਟ ਤੋਂ ਆਏ ਵਿਅਕਤੀਆਂ ਆਦਿ ਨੂੰ ਵੀ ਚੋਣਾਂ ਤੋਂ 48 ਘੰਟੇ ਪਹਿਲਾਂ ਮਿਉਂਸਪਲ ਕਾਰਪੋਰੇਸ਼ਨ ਪਠਾਨਕੋਟ ਅਤੇ ਮਿਉਂਸੀਪਲ ਕੌਂਸਲ ਸੁਜਾਨਪੁਰ ਵਿਖੇ ਠਹਿਰਣ ਦੀ ਇਜ਼ਾਜਤ ਨਹੀਂ ਹੈ।ਇਸ ਲਈ ਆਮ ਜਨਤਾ ਨੂੰ ਬੇਨਤੀ ਹੈ ਕਿ ਉਹ ਚੋਣਾਂ ਤੋਂ 48 ਘੰਟੇ ਪਹਿਲਾਂ ਆਪਣਾ ਲਾਇਸੈਂਸੀ ਅਸਲਾ ਨਾਲ ਲੈ ਕੇ ਘਰ ਤੋਂ ਬਾਹਰ ਨਾਂ ਨਿਕਲਣ ਅਤੇ ਜੋ ਵਿਅਕਤੀ ਬਾਹਰਲੇ ਜ਼ਿਲ੍ਹਿਆਂ ਜਾਂ ਰਾਜਾਂ ਤੋਂ ਚੋਣ ਪ੍ਰਚਾਰ ਲਈ ਆਏ ਹਨ ਉਹ ਚੋਣਾਂ ਤੋਂ 48 ਘੰਟੇ ਪਹਿਲਾਂ ਵਾਪਸ ਚਲੇ ਜਾਣ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …