Monday, April 20, 2026

ਸ਼੍ਰੋਮਣੀ ਕਮੇਟੀ ਦੇ ਸਾਲ 2021-22 ਦੇ ਬਜਟ ਨੂੰ ਲੈ ਕੇ ਹੋਈ ਇਕੱਤਰਤਾ

ਅੰਮ੍ਰਿਤਸਰ, 15 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਲ 2021-2022 ਦੇ ਬਜਟ ਨੂੰ ਲੈ ਕੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ।ਜਿਸ ਦੌਰਾਨ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਬਜ਼ਟ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ  ਸਾਹਿਬਾਨ ਦੇ ਮੈਨੇਜਰਾਂ ਨਾਲ ਬਜਟ ਦੇ ਮੱਦੇਨਜ਼ਰ ਵਿੱਤੀ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ।
             ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਖਮਿੰਦਰ ਸਿੰਘ, ਓ.ਅੇਸ.ਡੀ ਸਤਬੀਰ ਸਿੰਘ ਅਤੇ ਮੁੱਖ ਲੇਖਾਕਾਰ ਮਿਲਖਾ ਸਿੰਘ ਮੌਜੂਦ ਸਨ।ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਮੇਟੀ ਦੇ ਆਉਣ ਵਾਲੇ ਬਜ਼ਟ ਇਜਲਾਸ ਸਬੰਧੀ ਗੁਰਦੁਆਰਾ ਸਾਹਿਬਾਨ ਦੇ ਖਰਚਿਆਂ ਅਤੇ ਆਮਦਨ ਬਾਰੇ ਵਿਚਾਰਿਆ ਗਿਆ ਹੈ।
              ਇਸ ਮੌਕੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਤੇ ਅਕਾਊਂਟੈਂਟ ਮਨਜਿੰਦਰਪਾਲ ਸਿੰਘ ਵੀ ਮੌਜੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …