Thursday, August 27, 2026

ਗ੍ਰਿਫਤਾਰ ਕੀਤੇ ਗਏ ਕਿਸਾਨਾਂ ਤੇ ਨੌਜਵਾਨਾਂ ਦੀ ਰਿਹਾਈ ਲਈ ਕੱਢਿਆ ਵਿਸ਼ਾਲ ਮੋਟਰਸਾਈਕਲ ਮਾਰਚ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨ ਸੰਘਰਸ਼ ਦੌਰਾਨ ਦਿੱਲੀ ਪੁਲਿਸ ਵਲੋਂ ਕੀਤੀਆਂ ਗਈਆਂ ਗ੍ਰਿਫਤਾਰੀਆਂ ਵਿਰੁੱਧ ਰੋਸ ਵਜੋਂ ਅੱਜ

ਅੰਮ੍ਰਿਤਸਰ ਦੇ ਸਿੱਖ ਨੌਜਵਾਨਾਂ ਵਲੋਂ ਵਿਸ਼ਾਲ ਮੋਟਰ ਸਾਇਕਲ ਮਾਰਚ ਕੱਢਿਆ ਗਿਆ।ਖਜਾਨਾ ਗੇਟ ਤੋਂ ਅਰੰਭ ਹੋ ਕੇ ਹਾਲ ਗੇਟ ਤੋਂ ਹੁੰਦਾ ਹੋਇਆ ਬਾਰ੍ਹਾਂ ਇਤਿਹਾਸਕ ਦਰਵਾਜਿਆਂ ਦਾ ਚੱਕਰ ਲਾ ਕੇ ਇਹ ਮਾਰਚ ਗੁਰਦੁਆਰਾ ਸੰਤੋਖਸਰ ਸਾਹਿਬ ਸਮਾਪਤ ਹੋਇਆ।ਮਾਰਚ ਵਿੱਚ ਨੌਜਵਾਨਾਂ ਨੇ ਕਿਸਾਨ ਅੰਦੋਲਨ ਨਾਲ ਸੰਬੰਧਿਤ ਨਜ਼ਰਬੰਦਾਂ ਦੀ ਰਿਹਾਈ ਦੀ ਮੰਗ ਕਰਦਿਆਂ ਮੋਦੀ ਸਰਕਾਰ ਤੇ ਦਿੱਲੀ ਪੁਲਿਸ ਵਿਰੁੱਧ ਜਬਰਦਸਤ ਨਾਅਰੇਬਾਜੀ ਕੀਤੀ।
               ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਸੰਬੋਧਨ ਹੁੰਦਿਆਂ ਕਿਹਾ ਕਿ  ਕਿਸਾਨਾਂ ਨੂੰ ਕੇਂਦਰ ਸਰਕਾਰ `ਤੇ ਹਮਲਾਵਰ ਰੁਖ ਲਈ 1 ਫਰਵਰੀ ਦੇ ਆਪਣੇ ਪਾਰਲੀਮੈਂਟ ਘੇਰਨ ਦੇ ਪ੍ਰੋਗਰਾਮ ਨੂੰ ਮੁੜ ਸੁਰਜੀਤ ਕਰਨਾ ਚਾਹੀਦਾ ਹੈ।ਰੈਲੀ ਦੇ ਪ੍ਰਬੰਧਕ ਭਾਈ ਭੁਪਿੰਦਰ ਸਿੰਘ (6 ਜੂਨ) ਅਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਗ੍ਰਿਫਤਾਰ ਨੌਜਵਾਨਾਂ ਦੇ ਹੱਕ ਵਿੱਚ ਖੜ੍ਹਨ ਲਈ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ।
                ਇਸ ਮੌਕੇ ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਬਲਬੀਰ ਸਿੰਘ ਮੁੱਛਲ, ਮਨਿੰਦਰ ਕੌਰ ਨੰਗਲੀ, ਹਰਪ੍ਰੀਤ ਸਿੰਘ ਨੀਟੂ, ਤੇਜਿੰਦਰ ਸਿੰਘ ਪਰਦੇਸੀ, ਪਰਮਜੀਤ ਸਿੰਘ ਅਕਾਲੀ, ਜਸਵਿੰਦਰ ਸਿੰਘ ਬਹੋੜੂ, ਪਾਰਸ ਸਿੰਘ, ਗਗਨਦੀਪ ਸਿੰਘ ਸੁਲਤਾਨਵਿੰਡ, ਰਾਜੇਸ਼ ਸਿੰਘ ਬੱਗਾ, ਹਰਪ੍ਰੀਤ ਸਿੰਘ ਬੰਟੀ, ਗੁਰਲਾਲ ਸਿੰਘ, ਜਗਜੀਤ ਸਿੰਘ ਰਿਆੜ ਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …