Wednesday, March 18, 2026

ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਐਮ.ਡੀ ਸਤਬੀਰ ਸਿੰਘ ਦਰਦੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਫ਼ਰਵਰੀ (ਗੁਰਪ੍ਰੀਤ ਸਿੰਘ) – ਚੜ੍ਹਦੀ ਕਲਾ ਗਰੁੱਪ ਦੇ ਡਾਇਰੈਕਟਰ ਅਤੇ ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਐਮ.ਡੀ ਸਤਬੀਰ ਸਿੰਘ ਦਰਦੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਸਤਬੀਰ ਸਿੰਘ ਦੇ ਪਿਤਾ ਸੀਨੀਅਰ ਜਰਨਲਿਸਟ ਅਤੇ ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਵਾਨ ਉਮਰ ਵਿਚ ਸਤਬੀਰ ਸਿੰਘ ਦਰਦੀ ਦੇ ਤੁਰ ਜਾਣ ਨਾਲ ਦਰਦੀ ਪਰਿਵਾਰ, ਚੜ੍ਹਦੀ ਕਲਾ ਗਰੁੱਪ ਅਤੇ ਪੱਤਰਕਾਰਤਾ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਸਤਬੀਰ ਸਿੰਘ ਦਰਦੀ ਗੁਰਸਿੱਖ ਪਰਿਵਾਰ ਨਾਲ ਸਬੰਧਤ ਹੋਣ ਦੇ ਨਾਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਆਪਣੇ ਪ੍ਰਸਾਰ ਮਾਧਿਅਮਾਂ ਰਾਹੀਂ ਦੇਸ਼ ਵਿਦੇਸ਼ਾਂ ਵਿਚ ਯਤਨਸ਼ੀਲ ਰਹੇ।ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ।
                ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੀ ਦਰਦੀ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …