ਅੰਮ੍ਰਿਤਸਰ, 16 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ
ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਕਥਾ ਵਾਚਕ ਭਾਈ ਹਰਮਿਤਰ ਸਿੰਘ ਨੇ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ।ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਉਨ੍ਹਾਂ ਦਾ ਜੀਵਨ ਸੇਵਾ, ਸਿਮਰਨ, ਸੰਜਮ ਆਦਿ ਗੁਣਾਂ ਨਾਲ ਭਰਪੂਰ ਸੀ।ਭਾਈ ਹਰਮਿਤਰ ਸਿੰਘ ਨੇ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਸੇਧਾਂ ਅਨੁਸਾਰ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸੁਖਬੀਰ ਸਿੰਘ, ਨਿਰਵੈਲ ਸਿੰਘ, ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ, ਨਿਸ਼ਾਨ ਸਿੰਘ, ਲਖਬੀਰ ਸਿੰਘ, ਮਨਜੀਤ ਸਿੰਘ ਇੰਚਾਰਜ, ਕਾਰਜ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media