ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ
ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ।ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ।ਉਨਾਂ ਦੱਸਿਆ ਕਿ ਟਾਇਪ 1 ਸੇਵਾ ਕੇਂਦਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਤੇ ਇਹ ਸੇਵਾ 17 ਫਰਵਰੀ ਤੋਂ, ਟਾਇਪ 2 ਸੇਵਾ ਕੇਂਦਰਾਂ ਸੇਵਾ ਕੇਂਦਰ ਮਾਮੂਨ, ਸੁਜਾਨਪੁਰ ਅਤੇ ਨਜਦੀਕ ਸਿਵਲ ਹਸਪਤਾਲ ਪਠਾਨਕੋਟ ਤੇ 22 ਫਰਵਰੀ ਤੋਂ ਅਤੇ ਟਾਇਪ 3 ਸੇਵਾ ਕੇਂਦਰਾਂ ਜਿਨ੍ਹਾਂ ਵਿੱਚ ਬਾਕੀ ਜਿਲ੍ਹਾ ਪਠਾਨਕੋਟ ਦੇ 10 ਸੇਵਾ ਕੇਂਦਰ ਸਾਮਲ ਹਨ ਤੇ ਇਹ ਸੇਵਾ 26 ਫਰਵਰੀ 2021 ਤੋਂ ਉਪਲੱਬਧ ਹੋਵੇਗੀ।
ਉਨਾਂ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ।ਸੇਵਾ ਕੇਂਦਰ ਸ਼ਨੀਵਾਰ ਸਮੇਤ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਹੁੰਦੇ ਹਨ।ਇਸ ਯੋਜਨਾ ਤਹਿਤ ਸਰਕਾਰ ਵਲੋਂ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਮੁਫ਼ਤ ਇਲਾਜ਼ ਦੀ ਸਹੁਲਤ ਦਿੱਤੀ ਜਾਂਦੀ ਹੈ।ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media