Saturday, September 21, 2024

ਸਿਹਤ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ -ਡਾ. ਗੁਰਦੀਪ ਸਿੰਘ ਕਪੂਰ

ਸਾਰੇ ਦਿਵਿਆਂਗ ਵਿਅਕਤੀਆਂ ਨੂੰ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਦੀ ਕੀਤੀ ਅਪੀਲ
ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ) ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾ ਰਹੀ ਹੈ ਜੋ ਕਿ 18 ਫਰਵਰੀ ਤੋਂ ਸ਼ੁਰੂ ਹੋ ਕ 1 ਅਪ੍ਰੈਲ 2021 ਤੱਕ ਚੱਲੇਗੀ।
                ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਸਕੀਮਾਂ ਤੋਂ ਲਾਭ ਉਠਾਉਣਾ ਚਾਹੀਦਾ ਹੈ।ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਜ਼ਿਲ੍ਹੇ ਅੰਦਰ ਕੁੱਲ 7 ਵਿਸ਼ੇਸ਼ ਕੈਂਪ ਜ਼ਿਲ੍ਹਾ, ਸਬ-ਡਵੀਜਨ, ਕਮਿਊਨਿਟੀ ਸਿਹਤ ਕੇਂਦਰ ਅਤੇ ਪ੍ਰਾਇਮਰੀ ਸਿਹਤ ਕੇਂਦਰ ਪੱਧਰ ‘ਤੇ ਸਰਕਾਰੀ ਹਸਪਤਾਲਾਂ ਵਿੱਚ ਲੱਗਣਗੇ।ਇਨ੍ਹਾਂ ਕੈਂਪਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।ਜਿਸ ਤਹਿਤ 18 ਫਰਵਰੀ ਨੂੰ ਕਮਿਊਨਿਟੀ ਸਿਹਤ ਕੇਂਦਰ ਮੁਕੰਦਪੁਰ, 25 ਫਰਵਰੀ ਨੂੰ ਕਮਿਊਨਿਟੀ ਸਿਹਤ ਕੇਂਦਰ ਬੰਗਾ, 4 ਮਾਰਚ ਨੂੰ ਪ੍ਰਾਇਮਰੀ ਸਿਹਤ ਕੇਂਦਰ ਸੁੱਜੋਂ, 11 ਮਾਰਚ ਨੂੰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, 18 ਮਾਰਚ ਨੂੰ ਸਬ ਡਿਵੀਜ਼ਨ ਹਸਪਤਾਲ ਬਲਾਚੌਰ, 25 ਮਾਰਚ ਨੂੰ ਕਮਿਊਨਿਟੀ ਸਿਹਤ ਕੇਂਦਰ ਸੜੋਆ ਅਤੇ 1 ਅਪ੍ਰੈਲ ਨੂੰ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ।
                         ਉਨ੍ਹਾਂ ਕਿਹਾ ਕਿ ਇਸ ਦਿਵਿਆਂਗਤਾ ਸਰਟੀਫਿਕੇਟ ਨਾਲ ਦਿਵਿਆਂਗ ਵਿਅਕਤੀ ਸਾਰੀਆਂ ਸਰਕਾਰੀ ਸਹੂਲਤਾਂ ਪ੍ਰਾਪਤ ਕਰ ਸਕਣਗੇ।ਜਿਨ੍ਹਾਂ ਦਿਵਿਆਂਗ ਵਿਅਕਤੀਆਂ ਕੋਲ ਸਿਹਤ ਵਿਭਾਗ ਦੁਆਰਾ ਜਾਰੀ ਆਫ਼ਲਾਈਨ ਸਰਟੀਫਿਕੇਟ ਹੈ, ਉਹ ਵੀ ਇਹ ਵਿਲੱਖਣ ਪਹਿਚਾਣ ਪੱਤਰ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਵਾਂ ਦਿਵਿਆਂਗਤਾ ਸਰਟੀਫਿਕੇਟ ਬਣਾਉਣਾ ਚਾਹੁੰਦੇ ਹਨ, ਉਹ ਨੇੜੇ ਦੇ ਸੀਨੀਅਰ ਮੈਡੀਕਲ ਅਫਸਰ ਦੇ ਦਫਤਰ ਜਾਂ ਦਫਤਰ ਸਿਵਲ ਸਰਜਨ ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦੇ ਹਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …