ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ
ਬਿਊਰੋ ਵੱਲੋਂ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ।ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਕੰਮ ਕਰਨ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕਾਊਂਸਲਿੰਗ ਦਾ ਪਹਿਲਾ ਗੇੜ 1 ਮਾਰਚ 2021 ਤੋਂ 31 ਮਾਰਚ 2021 ਤੱਕ ਚਲਾਇਆ ਜਾਵੇਗਾ, ਜਿਸ ਲਈ 21 ਫਰਵਰੀ 2021 ਤੋਂ 25 ਫਰਵਰੀ 2021 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਫੋਰਨ ਕਾਊਂਸਲਿੰਗ ਦੇ ਚਾਹਵਾਨ ਪ੍ਰਾਰਥੀ ਇਸ ਸਬੰਧੀ <https://tinyurl.com/1d9cwjyg> ਅਤੇ ਵਿਦੇਸ਼ ਵਿਚ ਕੰਮ ਕਰਨ ਦੇ ਚਾਹਵਾਨ ਪ੍ਰਾਰਥੀ <https://tinyurl.com/dbu2dmzc> ਲਿੰਕ ’ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਤੀਸਰੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦੇ ਹਨ।ਇਸ ਤੋਂ ਇਲਾਵਾ ਕੰਮਕਾਜ਼ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5.00 ਵਜੇ ਤੱਕ ਜ਼ਿਲ੍ਹਾ ਕਾਰੋਬਾਰ ਬਿੳੂਰੋ ਦੇ ਹੈਲਪਲਾਈਨ ਨੰਬਰ 88727-59915 ਅਤੇ ਈਮੇਲ ਆਈ. ਡੀ helplinedbeesbsn@gmail.com ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media