ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਦੀ ਨਗਰ ਨਿਗਮ ਅਤੇ ਨਗਰ ਕੌਸਲ ਸੁਜਾਨਪੁਰ ਦੀਆਂ ਮਿਤੀ 14 ਫਰਵਰੀ 2021 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਪੰਜਾਬ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਹੋਈ।ਨਗਰ ਨਿਗਮ ਪਠਾਨਕੋਟ ਅਤੇ ਨਗਰ ਕੌਸਲ ਸੁਜਾਨਪੁਰ ਦੀਆਂ ਵੋਟਾਂ ਦੀ ਗਿਣਤੀ ਅੱਜ ਆਰ.ਐਸ.ਡੀ ਐਸ.ਐਮ.ਡੀ ਕਾਲਜ ਪਠਾਨਕੋਟ ਵਿਖੇ ਸੰਪੰਨ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਵਾਲੀਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜਿਲ੍ਹਾ ਚੋਣਕਾਰ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ 14 ਫਰਵਰੀ ਨੂੰ ਹੋਈਆਂ ਚੋਣਾਂ ਦੀ ਅੱਜ ਗਿਣਤੀ ਵੋਟਾਂ ਵਾਲੇ ਦਿਨ ਵਾਂਗ ਸ਼ਾਂਤੀਪੂਰਵਕ ਮੁਕੰਮਲ ਹੋਈ।ਉਨਾਂ ਨੇ ਜਿਲ੍ਹਾ ਪਠਾਨਕੋਟ ਦੀ ਨਗਰ ਨਿਗਮ ਅਤੇ ਨਗਰ ਕੌਸਲ ਸੁਜਾਨਪੁਰ ਦੀਆਂ ਵੋਟਾਂ ਦੀ ਗਿਣਤੀ ਦੇ ਕੰਮ ਲਈ ਅਮਲੇ ਤੇ ਸਮੂਹ ਆਰ.ਓ ਉਨ੍ਹਾਂ ਦੇ ਸਟਾਫ, ਸੁਰੱਖਿਆ ਮੁਲਾਜ਼ਮਾਂ, ਅਧਿਕਾਰੀਆਂ ਤੇ ਸਮੂਹ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ।
ਵੋਟਾਂ ਦੀ ਹੋਈ ਗਿਣਤੀ ਅਨੁਸਾਰ ਨਗਰ ਨਿਗਮ ਪਠਾਨਕੋਟ ਦੀਆਂ 50 ਵਾਰਡ ਵਿੱਚੋਂ 36 ਵਾਰਡਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ, ਇੱਕ ਵਾਰਡ ਵਿੱਚ ਸ਼ਰੋਮਣੀ ਅਕਾਲੀ ਦਲ, 12 ਵਾਰਡਾਂ ਤੇ ਭਾਜਪਾ ਅਤੇ ਇੱਕ ਵਾਰਡ ‘ਤੇ ਅਜ਼ਾਦ ਉਮੀਦਵਾਰ ਜੇਤੂ ਰਿਹਾ।ਇਸੇ ਤਰ੍ਹਾਂ ਨਗਰ ਕੌਂਸਲ ਸੁਜਾਨਪੁਰ ਅਧੀਨ 15 ਵਾਰਡਾਂ ਵਿੱਚੋਂ 8 ਵਾਰਡਾਂ ‘ਚ ਕਾਂਗਰਸ, 5 ‘ਚ ਭਾਜਪਾ ਅਤੇ 2 ‘ਚ ਅਜ਼ਾਦ ਉਮੀਦਵਾਰ ਜੇਤੂ ਰਹੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …