ਹਰਸ਼ਰਨ ਕੌਰ ਨੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) -ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ
ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ਼੍ਹੇ ‘ਚ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਤੇ ਹੋਰ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।
ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਸਤਿੰਦਰਬੀਰ ਸਿੰਘ, ਕੰਵਲਜੀਤ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਅੰਮਿ੍ਰਤਸਰ ਅਤੇ ਜ਼ਿਲ਼੍ਹਾ ਨੋਡਲ ਅਫਸਰ ਮਿਸ ਅਦਰਸ਼ ਸ਼ਰਮਾ ਦੀ ਸਾਂਝੀ ਸਰਪ੍ਰਸਤੀ ਹੇਠ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਜ਼ਿਲ਼੍ਹੇ ਦੇ ਕਰੀਬ 18 ਸਕੂਲਾਂ ਦੇ 42 ਵਿਦਿਆਰਥੀਆਂ ਨੇ ਭਾਗ ਲਿਆ। ਅੱਜ ਦੇ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਕਲਾ ਨੂੰ ਪਰਖਣ ਲਈ ਨਿਯੁੱਕਤ ਮੈਡਮ ਆਦਰਸ਼ ਸ਼ਰਮਾ, ਮੈਡਮ ਰੋਹਿਨੀ, ਮੈਡਮ ਮਨੂੰਦੀਪ ਕੌਰ, ਮੈਡਮ ਵੰਦਨਾ ‘ਤੇ ਆਧਾਰਿਤ ਜੱਜਾਂ ਦੇ ਪੈਨਲ ਵਲੋਂ ਹਰਸ਼ਰਨ ਕੌਰ ਨੂੰ ਪਹਿਲਾ ਅਤੇ ਸਮਰੀਨ ਕੌਰ ਬੱਲ ਕਲਾਂ ਨੂੰ ਸਥਾਨ ਦਿੱਤਾ ਗਿਆ।ਇਸ ਸਮੇਂ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ।ਜੇਤੂ ਵਿਦਿਆਰਥੀਆਂ ਨੂੰ ਮੈਡਮ ਮਨਦੀਪ ਕੌਰ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਪ੍ਰਿੰਸੀਪਲ ਮਨਦੀਪ ਕੌਰ ਨੇ ਸੰਬੋਧਨ ਦੌਰਾਨ ਕਿਹਾ ਕਿ ਸ਼ੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਕੁਰਬਾਨੀ ਜਿਥੇ ਹਰ ਸਮੇਂ ਲੋਕਾਈ ਨੂੰ ਜੁਲਮ ਖਿਲਾਫ ਲੜਨ ਲਈ ਪ੍ਰੇਰਿਤ ਕਰਦੀ ਹੈ।ਉਥੇ ਹੀ ਉਨ੍ਹਾਂ ਦੀ ਬਾਣੀ ਤੇ ਬਾਣਾ ਵੀ ਇਨਸਾਨੀਅਤ ਲਈ ਮਾਰਗ ਦਰਸ਼ਕ ਬਣੇ ਹੋਏ ਹਨ।ਜਿਸ ਕਰਕੇ ਅਜਿਹੇ ਮਹਾਨ ਗੁਰੂਆਂ ਬਾਰੇ ਨਵੀਂ ਪੀੜੀ ਨੂੰ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੇ ਜਾ ਰਹੇ ਇਹ ਸਮਾਗਮ ਬਹੁਤ ਸ਼ਲਾਘਾਯੋਗ ਹਨ।
ਇਸ ਮੌਕੇ ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਇੰਚਾਰਜ, ਮੈਡਮ ਮਨਦੀਪ ਕੌਰ ਸਹਾਇਕ ਨੋਡਲ ਅਫਸਰ, ਸ੍ਰੀਮਤੀ ਰੋਹਿਨੀ, ਸ਼ਰਨਜੀਤ ਕੌਰ ਕੰਪਿਊਟਰ ਫੈਕਲਟੀ ਹਾਜ਼ਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media