Friday, June 5, 2026

ਵਿਧਾਇਕ ਅੰਗਦ ਸਿੰਘ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਮੁੱਖ ਮੰਤਰੀ ਨੇ ਨਵਾਂਸ਼ਹਿਰ ਤੇ ਰਾਹੋਂ ਨਗਰ ਕੌਂਸਲਾਂ ’ਚ ਸ਼ਾਨਦਾਰ ਜਿੱਤ ’ਤੇ ਦਿੱਤੀ ਵਧਾਈ

ਨਵਾਂਸ਼ਹਿਰ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਨਵਾਂਸ਼ਹਿਰ ਅਤੇ ਰਾਹੋਂ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ।ਮੁੱਖ ਮੰਤਰੀ ਨੇ ਨਵਾਂਸ਼ਹਿਰ ਅਤੇ ਰਾਹੋਂ ਨਗਰ ਕੌਂਸਲ ਵਿਚ ਸ਼ਾਨਦਾਰ ਜਿੱਤ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਦੋਵਾਂ ਸ਼ਹਿਰਾਂ ਦੇ ਵਸਨੀਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਣ ਦੀ ਤਾਕੀਦ ਕੀਤੀ।ਉਨ੍ਹਾਂ ਨੌਜਵਾਨ ਵਿਧਾਇਕ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਨੂੰ ਹੋਰ ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ।ਵਿਧਾਇਕ ਅੰਗਦ ਸਿੰਘ ਨੇ ਮੁੱਖ ਮੰਤਰੀ ਨੂੰ ਦੋਵਾਂ ਸ਼ਹਿਰਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਜਿੱਤ ਕਾਂਗਰਸ ਪਾਰਟੀ ਦੀਆਂ ਵਿਕਾਸ ਮੁਖੀ ਅਤੇ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ।ਉਨ੍ਹਾਂ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੀ ਅਗਾਂਹਵਧੂ ਸੋਚ, ਲੋਕ ਪੱਖੀ ਨੀਤੀਆਂ ਅਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਬਪੱਖੀ ਵਿਕਾਸ ਰਾਹੀਂ ਇਨ੍ਹਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …