Sunday, December 22, 2024

ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖਾਂ ਦੇ ਯੋਗਦਾਨ ਅਹਿਮ – ਸੁਖਬੀਰ ਬਾਦਲ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਥੇ ਸਾਕੇ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਭਾਰਤ ਸਰਕਾਰ ਵੱਲੋਂ ਸਾਕੇ ਦੇ ਸਮਾਗਮਾਂ ਲਈ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ’ਤੇ ਰੋਕ ਲਗਾਉਣ ਦੀ ਕਰੜੀ ਅਲੋਚਨਾ ਕੀਤੀ।ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿੱਖ ਕੌਮ ਨੂੰ ਸ਼ਹਾਦਤਾਂ ਦਾ ਵਿਰਸਾ ਪ੍ਰਾਪਤ ਹੋਇਆ ਹੈ ਅਤੇ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਵੀ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਆਖਿਆ ਸਿੱਖ ਧਰਮ ਅੰਦਰ ਸੇਵਾ ਅਤੇ ਸ਼ਹਾਦਤ ਦੋ ਅਹਿਮ ਥੰਮ ਹਨ।ਜਦੋਂ ਵੀ ਦੇਸ਼ ਨੂੰ ਕੋਈ ਸੰਕਟ ਬਣਿਆ ਤਾਂ ਸਿੱਖਾਂ ਨੇ ਅੱਗੇ ਹੋ ਕੇ ਲੜਾਈ ਲਈ।ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਇਸ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲਿਆ।
                ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕੇਂਦਰ ਦੇ ਆਪਹੁਦਰੇ ਫੈਸਲੇ ’ਤੇ ਪੰਜਾਬ ਦਾ ਮੁੱਖ ਮੰਤਰੀ ਦਾ ਚੁੱਪ ਰਹਿਣਾ ਵੱਡੇ ਸਵਾਲ ਪੈਦਾ ਕਰਦਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਕੇਂਦਰ ਨਾਲ ਗੱਲ ਕਰਨੀ ਚਾਹੀਦੀ ਸੀ, ਪਰ ਅਫ਼ਸੋਸ ਕਿ ਉਹ ਚੁੱਪ ਧਾਰੀ ਬੈਠੇ ਰਹੇ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੂੰ ਹਮੇਸ਼ਾ ਆਪਣਾ ਆਦਰਸ਼ ਮੰਨ ਕੇ ਚੱਲਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਪ੍ਰਾਪਤ ਕਰਦੇ ਰਹਾਂਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …