
ਬਠਿੰਡਾ, 30 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) -ਬੀਤੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਟੀ.ਪੀ.ਡੀ. ਮਾਲਵਾ ਕਾਲਜ, ਰਾਮਪੁਰਾ ਫੂਲ ਵਿਖੇ ਅੰਤਰ ਕਾਲਜ ਬਾਕਸਿੰਗ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਤ ਲੱਗਭਗ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਅੰਤਰ ਕਾਲਜ ਬਾਕਸਿੰਗ ਟੂਰਨਾਮੈਂਟ ਵਿੱਚ ਬਾਬਾ ਫ਼ਰੀਦ ਕਾਲਜ ਦੇ ਦੋ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਬੀ.ਐਸ.ਸੀ. ਐਗਰੀਕਲਚਰ (4 ਸਾਲਾਂ) ਪਹਿਲੇ ਸਮੈਸਟਰ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ 81 ਕਿਲੋ ਭਾਰ ਵਰਗ ਵਿੱਚ ਆਪਣੀ ਪਹਿਲੀ ਬਾਊਟ ਦੌਰਾਨ ਰਣਬੀਰ ਕਾਲਜ ਸੰਗਰੂਰ ਦੇ ਵਿਦਿਆਰਥੀ ਨੂੰ ਹਰਾ ਕੇ ਕੁਆਰਟਰ ਫ਼ਾਈਨਲ ਵਿੱਚ ਪ੍ਰਵੇਸ਼ ਕੀਤਾ ਅਤੇ ਆਪਣੀ ਦੂਸਰੀ ਬਾਊਟ ਵਿੱਚ ਨੈਸ਼ਨਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ, ਚੁਪਕੀ (ਪਟਿਆਲਾ) ਦੇ ਵਿਦਿਆਰਥੀ ਨੂੰ ਹਰਾ ਕੇ ਸੈਮੀ ਫ਼ਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਅਤੇ ਕਾਂਸੀ ਦਾ ਤਮਗ਼ਾ ਹਾਸਲ ਕੀਤਾ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਜੇਤੂ ਵਿਦਿਆਰਥੀ ਅਤੇ ਉਸਦੇ ਮਾਪਿਆਂ ਨੂੰ ਇਸ ਅਹਿਮ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ. ਸ਼ਰਮਾਂ, ਬਾਬਾ ਫ਼ਰੀਦ ਕਾਲਜ ਦੇ ਪਿੰਸੀਪਲ ਡਾ. ਵਲੈਤ ਸਿੰਘ ਬਰਾੜ, ਵਾਈਸ ਪਿੰਸੀਪਲ ਮਨੀਸ਼ ਬਾਂਸਲ, ਮੈਡਮ ਰਣਬੀਰ ਕੌਰ ਬਰਾੜ (ਡੀਨ ਸਟੂਡੈਂਟ ਵੈਲਫੇਅਰ) ਅਤੇ ਜਸਵਿੰਦਰ ਸਿੰਘ (ਸਪੋਰਟਸ ਇੰਚਾਰਜ) ਨੇ ਜੇਤੂ ਵਿਦਿਆਰਥੀ ਨੂੰ ਸਨਮਾਨਿਤ ਕਰਦਿਆਂ ਇਸ ਅਹਿਮ ਜਿੱਤ ਲਈ ਵਧਾਈ ਵੀ ਦਿੱਤੀ ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media