Saturday, September 5, 2026

ਛੇਹਰਟਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਕੀਤੀ ਮੰਗ

ਅੰਮ੍ਰਿਤਸਰ, 22 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕ੍ਰਿਸ਼ਨਾ ਇਨਕਲਵ (ਛੇਹਰਟਾ) ’ਚ ਹੋਈ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਪਾਵਨ ਗੁਟਕਾ ਸਾਹਿਬ ਦੀ ਤੌਹੀਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਇਸ ਲਈ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …