ਧੂਰੀ, 23 ਫਰਵਰੀ (ਪ੍ਰਵੀਨ ਗਰਗ) – ਲਾਂਸ ਨਾਇਕ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਨੂੰ ਸਮਾਰਟ ਬਣਾਉਣ ਲਈ ਪਾਏ ਯੋਗਦਾਨ
ਬਦਲੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਇੰਦਰਜੀਤ ਸਿੰਘ ਮੁੰਡੇ (ਕੇ.ਐਸ ਗਰੁੱਪ) ਮਲੇਰਕੋਟਲਾ ਅਤੇ ਸਕੂਲ ਸਟਾਫ ਨੂੰ ਪ੍ਰਸੰਸਾ ਪੱਤਰ ਭੇਜੇ ਗਏ ਸਨ।ਇੰਦਰਜੀਤ ਸਿੰਘ ਮੁੰਡੇ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਜ ਇਹ ਪ੍ਰਸੰਸਾ ਪੱਤਰ ਵੰਡੇ ਗਏ।ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਇੰਦਰਜੀਤ ਸਿੰਘ ਮੁੰਡੇ ਨੇ ਸਕੂਲ ਨੂੰ 10 ਪੱਖੇ ਭੇਂਟ ਕੀਤੇ। ਸਕੂਲ ਸਟਾਫ ਵੱਲੋਂ ਸਰਪੰਚ ਬਲਦੇਵ ਸਿੰਘ ਦੀ ਅਗੁਵਾਈ ਹੇਠ ਇੰਦਰਜੀਤ ਸਿੰਘ ਮੁੰਡੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਯਾਦਵਿੰਦਰ ਸਿੰਘ, ਬਲਜਿੰਦਰ ਸਿੰਘ, ਅਮਨਿੰਦਰ ਸਿੰਘ, ਗੁਰਸੇਵਕ ਸਿੰਘ, ਮਨਪ੍ਰੀਤ ਸਿੰਘ, ਸਿਮਰਨਜੀਤ ਕੌਰ, ਚਰਨਜੀਤ ਕੌਰ, ਸੰਤੋਸ਼ ਕੁਮਾਰੀ, ਰੀਟਾ ਰਾਣੀ, ਸਰਪੰਚ ਬਲਦੇਵ ਕੌਰ, ਚੇਅਰਮੈਨ ਹਰਪ੍ਰੀਤ ਸਿੰਘ ਅਤੇ ਪੱਤਰਕਾਰ ਹਨੀਫ ਥਿੰਦ ਆਦਿ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media