Saturday, June 6, 2026

ਸ਼ਹੀਦ ਲਾਭ ਸਿੰਘ ਦੀ ਪਤਨੀ ਨੂੰ ਐਸ.ਜੀ.ਪੀ.ਸੀ ਵੱਲੋਂ ਸੌਂਪਿਆ ਗਿਆ 1 ਲੱਖ ਦਾ ਚੈਕ

ਧੂਰੀ, 23 ਫਰਵਰੀ (ਪ੍ਰਵੀਨ ਗਰਗ) – ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਗਰੂਰ ਰੇਲਵੇ ਸਟੇਸ਼ਨ ‘ਤੇ ਧਰਨੇ ਦੌਰਾਨ ਅਕਤੂਬਰ 2020 ਵਿੱਚ ਪਿੰਡ ਭੁੱਲਰਹੇੜੀ ਦੇ ਕਿਸਾਨ ਲਾਭ ਸਿੰਘ ਦੀ ਹੋਈ ਮੌਤ ਦੇ ਕਾਰਣ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਵੱਲੋਂ ਸੌਂਪਿਆ ਗਿਆ।
                    ਜਥੇਦਾਰ ਭਲਵਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਐਸ.ਜੀ.ਪੀ.ਸੀ ਸੰਗਤ ਦੀ ਕਮੇਟੀ ਹੈ ਅਤੇ ਕਿਸਾਨੀ ਸੰਘਰਸ਼ ਦੀ ਡਟ ਕੇ ਹਮਾਇਤ ਵਿੱਚ ਖੜੀ ਹੈ।ਉਹਨਾਂ ਦੱਸਿਆ ਕਿ ਇਸੇ ਲੜੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਹੋਰ ਪਰਿਵਾਰਾਂ ਦੇ ਵਾਰਸਾਂ ਨੂੰ ਵੀ ਸਹਾਇਤਾ ਰਾਸ਼ੀ ਦੇ ਚੈਕ ਜ਼ਲਦ ਦਿੱਤੇ ਜਾਣਗੇ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਰਛਪਾਲ ਸਿੰਘ, ਸਰਪੰਚ ਚਰਨਜੀਤ ਕੌਰ, ਕਰਮਜੀਤ ਸਿੰਘ ਯੂਥ ਅਕਾਲੀ ਆਗੂ, ਜਗਦੇਵ ਸਿੰਘ ਪ੍ਰਧਾਨ ਬੀ.ਕੇ.ਯੂ ਅਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …