ਕਪੂਰਥਲਾ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਜਿਨ੍ਹਾਂ ਕੋਲ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਵਾਧੂ
ਚਾਰਜ਼ ਵੀ ਹੈ, ਵਲੋਂ ਅੱਜ ਵਿਸ਼ਵ ਪ੍ਰਸਿੱਧ ਰੇਲ ਕੋਚ ਫੈਕਟਰੀ ਦਾ ਦੌਰਾ ਕਰਕੇ ਰੇਲ ਡੱਬਿਆਂ ਦੇ ਨਿਰਮਾਣ ਦੀ ਪ੍ਰਕਿ੍ਆ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜ਼ਰ ਰਵਿੰਦਰ ਗੁਪਤਾ ਨਾਲ ਵੀ ਮੁਲਾਕਾਤ ਕੀਤੀ।ਉਨ੍ਹਾਂ ਰੇਲ ਕੋਚ ਫੈਕਟਰੀ ਦੇ ਦੌਰੇ ਦੌਰਾਨ ਸ਼ੈਲ ਅਸੈਂਬਲੀ ਸ਼ਾਖਾ, ਫਰਨਿਸ਼ਿੰਗ ਸ਼ਾਖਾ ਦਾ ਵੀ ਦੌਰਾ ਕੀਤਾ ਅਤੇ ਆਰ.ਸੀ.ਐਫ ਦੇ ਅਧਿਕਾਰੀ ਜਤੇਸ਼ ਕੁਮਾਰ ਵਲੋਂ ਉਨ੍ਹਾਂ ਨੂੰ ਰੇਲ ਡੱਬਿਆਂ ਦੇ ਨਿਰਮਾਣ ਬਾਰੇ ਜਾਣਕਾਰੀ ਦਿੱਤੀ ਗਈ।
ਥੋਰੀ ਨੇ ਕਿਹਾ ਕਿ ਰੇਲਵੇ ਖੇਤਰ ਵਿਚ ਦੇਸ਼ ਦੀ ਸਭ ਤੋਂ ਵੱਡੀ ਇਕਾਈ ਆਰ.ਸੀ.ਐਫ ਕਪੂਰਥਲਾ ਵਲੋਂ ਦੇਸ਼ ਦੀ ਤਰੱਕੀ ਵਿਚ ਦਿੱਤਾ ਗਿਆ ਯੋਗਦਾਨ ਲਾਮਿਸਾਲ ਹੈ।ਇਸ ਤੋਂ ਇਲਾਵਾ ਨਵੀਨਤਮ ਤਕਨੀਕਾਂ ਦੇ ਸਹਾਰੇ ਤਿਆਰ ਕੀਤੇ ਜਾ ਰਹੇ ਰੇਲ ਡੱਬਿਆਂ ਦੀ ਵਿਸ਼ਵ ਭਰ ਵਿਚ ਮੰਗ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media