Sunday, December 22, 2024

ਸਰਬਤ ਸਿਹਤ ਬੀਮਾ ਯੋਜਨਾ ਅਧੀਨ ਈ ਕਾਰਡ ਬਣਾਉਣ ਲਈ ਵਿਸ਼ੇਸ ਮੁਹਿੰਮ 28 ਤੱਕ

ਹੁਣ ਤੱਕ ਜ਼ਿਲ੍ਹੇ ਵਿੱਚ ਬਣੇ 4 ਲੱਖ ਤੋ ਵੱਧ ਕਾਰਡ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸਾਰੇ ਜ਼ਿਲਿ੍ਆਂ ਵਿੱਚ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ ਕਾਰਡ ਜਾਰੀ ਕਰਨ ਲਈ 28 ਫਰਵਰੀ ਤੱਕ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ।
                   ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਵਿਸ਼ੇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਵਿਸ਼ੇਸ਼ ਕੈਪ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ ਆਪਣਾ ਈ ਕਾਰਡ ਬਣਵਾੳਣ ਲਈ ਢੁੱਕਵੇਂ ਦਸਤਾਵੇਜ਼ਾਂ ਨਾਲ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਟਰ ਜਾਂ ਸੇਵਾ ਕੇਂਦਰ ਤੱਕ ਪਹੁੰਚ ਕਰਨ ਤਾਂ ਜੋ ਉਨ੍ਹਾਂ ਦੇ 5 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ਼ ਸੇਵਾਵਾਂ ਦਾ ਲਾਭ ਮਿਲ ਸਕੇ।ਉਨਾਂ ਕਿਹਾ ਕਿ ਜਿੰਨਾਂ ਲਾਭਪਾਤਰੀਆਂ ਕੋਲ ਪਰਿਵਾਰਕ ਦਸਤਾਵੇਜ ਨਹੀ ਹਨ ਉਨਾਂ ਨੂੰ ਸਰਕਾਰ ਨੇ ਰਾਹਤ ਪ੍ਰਦਾਨ ਕਰਦਿਆਂ ਕਿਹਾ ਹੈ ਕਿ ਉਹ ਸਰਪੰਚ/ਨਗਰ ਕੋਂਸਲਰ ਦੁਆਰਾ ਤਸਦੀਕ ਕੀਤਾ ਹੋਇਆ ਪਰਿਵਾਰਕ ਘੋਸ਼ਣਾ ਪੱਤਰ ਵੀ ਦੇ ਕੇ ਆਪਣਾ ਈ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਫਾਰਮ ਵੈਬਸਾਈਟ  www.sha.punjab.gov.in ‘ਤੇ ਉਪਲਭਦ ਹੈ।ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਵਰ ਦੇ ਲਾਭਪਾਤਰੀਆਂ ਵਿਚ ਸਮਾਰਟ ਰਾਸ਼ਨ ਕਾਰਡ ਧਾਰਕ, ਐਸ.ਈ.ਸੀ.ਸੀ ਪਰਿਵਾਰ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸ਼ਾਮਲ ਹਨ।ਹੁਣ ਤੱਕ ਜ਼ਿਲੇ੍ਹ ਵਿਚ 4 ਲੱਖ ਤੋਂ ਵੱਧ ਸਰਬਤ ਸਿਹਤ ਬੀਮਾ ਕਾਰਡ ਬਣ ਚੁੱਕੇ ਹਨ ਅਤੇ 28 ਫਰਵਰੀ ਤੱਕ ਰੋਜ਼ਾਨਾ ਸ਼ਹਿਰਾਂ/ ਪਿੰਡਾਂ ਵਿਚ ਕੈਪ ਲਗਾ ਕੇ ਲਾਭਪਾਤਰੀਆਂ ਦੇ ਕਾਰਡ ਬਣਾਏ ਜਾ ਰਹੇ ਹਨ।ਜ਼ਿਲੇ੍ਹ ਦੇ 96 ਹਸਪਤਾਲਾਂ ਵਿਚ ਕੈਸ਼ਲੈਸ ਇਲਾਜ਼ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।
              ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਫਰਵਰੀ ਨੂੰ ਢਾਬ ਖਟੀਕਾਂ, ਸਰਕਾਰੀ ਡਿਸਪੈਂਸਰੀ ਗਿਲਵਾਲੀ ਗੇਟ, ਅਜਨਾਲਾ, ਮਾਨਾਂਵਾਲਾ ਅਤੇ ਮਜੀਠਾ ਦੇ ਸਰਕਾਰੀ ਹਸਪਤਾਲਾਂ ਵਿਖੇ ਵਿਸ਼ੇਸ ਕੈਂਪ ਲਗਾ ਕੇ ਲੋੜਵੰਦਾਂ ਦੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …