ਅੰਮ੍ਰਿਤਸਰ, 24 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਅਤੇ ਸੈਂਟਰ ਫਾਰ ਸਟੱਡੀਜ਼ ਇਨ ਸ੍ਰੀ ਗੁਰੁ ਗ੍ਰੰਥ ਸਾਹਿਬ ਵੱਲੋਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਭਾਸ਼ਣ ਦਾ ਆਯੋਜਨ ਆਨਲਾਈਨ ਕਰਵਾਇਆ ਗਿਆ।ਇਸ ਭਾਸ਼ਣ ਵਿਚ ਵੱਡੀ ਗਿਣਤੀ ਵਿਚ ਵਿਦਵਾਨਾਂ ਨੇ ਆਨਲਾਈਨ ਸ਼ਿਰਕਤ ਕੀਤੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਮੀਤ ਸਿੰਘ ਸਿੱਧੂ ਨੇ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਸਮਾਜ-ਸਾਸ਼ਤਰੀ ਪੱਖ’ ਵਿਸ਼ੇ ‘ਤੇ ਇਹ ਵਿਸ਼ੇਸ਼ ਭਾਸ਼ਣ ਦਿੱਤਾ।ਉਨ੍ਹਾਂ ਕਿਹਾ ਕਿ ਇਤਿਹਾਸ ਅਤੇ ਸਾਹਿਤ ਤੋਂ ਇਲਾਵਾ ਦਰਸ਼ਨ ਦੇ ਖੇਤਰ ਵਿਚ ਬਹੁਤ ਖੋਜ ਕਾਰਜ ਹੋ ਚੁੱਕਾ ਹੈ ਪਰ ਸਮਾਜਸ਼ਾਸਤਰੀ ਨਜ਼ਰੀਏ ਤੋਂ ਅਜੇ ਕੰਮ ਨਾ ਦੇ ਬਰਾਬਰ ਹੈ।ਉਨ੍ਹਾਂ ਕਿਹਾ ਕਿ ਇਸ ਦਾ ਇਕ ਕਾਰਨ ਇਹ ਵੀ ਹੈ ਕਿ ਸਮਾਜ ਸ਼ਾਸਤਰ ਇਕ ਆਧੁਨਿਕ ਵਿਸ਼ਾ ਹੈ ਅਤੇ ਇਸ ਦੀਆਂ ਧਰਮ ਸ਼ਾਸਤਰੀ ਅਧਿਐਨ ਨਾਲੋਂ ਵੱਖਰਤਾਵਾਂ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media