ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਝੇ ਦੇ ਉੱਘੇ ਸਮਾਜ ਸੇਵੀ ਤੇ ਪੰਜਾਬ ਨਸ਼ਾ ਵਿਰੋਧੀ ਲਹਿਰ ਦੇ ਸਰਪ੍ਰਸਤ ਪੂਰਨ ਸਿੰਘ ਸੰਧੂ ਰਣੀਕੇ ਨੇ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਉਸ ਬਿਆਨ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ, ਜਿਸ ਵਿਚ ਉਨ੍ਹਾਂ ਦਿੱਲੀ ਅੰਦੋਲਨ ‘ਚ ਬੈਠੇ ਕਿਸਾਨਾਂ ਨੂੰ ਭੀੜ ਕਹਿ ਕੇ ਸੰਬੋਧਨ ਕੀਤਾ ਸੀ।ਉਨਾਂ ਕਿਹਾ ਕਿ ਤੋਮਰ ਨੇ ਇਹ ਘਟੀਆ ਬਿਆਨ ਦੇ ਕੇ ਬਜ਼ੁਰਗਾਂ, ਬੱਚੇ-ਬੱਚੀਆਂ ਅਤੇ ਨੋਜ਼ਵਾਨਾਂ ਨਾਲ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ 5 ਮਹੀਨਿਆਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਸ਼ਾਂਤਮਈ ਤਰੀਕੇ ਨਾਲ ਬੈਠੇ ਮਿਹਨਤਕਸ਼ ਕਿਰਤੀ ਕਿਸਾਨਾਂ ਦਾ ਘੋਰ ਅਪਮਾਨ ਕੀਤਾ ਹੈ।ਇਸ ਅੰਦੋਲਨ ‘ਚ ਕਈ ਕਿਸਾਨ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ, ਪਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਘਟੀਆ ਬਿਆਨਬਾਜ਼ੀ ਕਰਕੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਜਦੋਂ ਦੇ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ ਸਾਰੇ ਕੰਮਕਾਜ ਠੱਪ ਹੋ ਕੇ ਰਹਿ ਗਏ ਹਨ।ਅਡਾਨੀਆਂ-ਅੰਬਾਨੀਆਂ ‘ਤੇ ਵਰਦਿਆਂ ਸੰਧੂ ਰਣੀਕੇ ਨੇ ਕਿਹਾ ਕਿ ਅਮੀਰਾਂ ਦੀ ਗਿਣਤੀ ‘ਚ ਆਉਣ ‘ਤੇ ਅੱਜ ਇੰਨ੍ਹਾਂ ਨੂੰ ਰੱਬ ਭੁੱਲ ਗਿਆ ਹੈ।ਇਹਨਾਂ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਪਹਿਲਕਦਮੀ ਕਰਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media