ਕਪੂਰਥਲਾ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲ-ਦਲ ਵਿਚੋਂ ਕੱਢ ਕੇ ਰੋਜ਼ਗਾਰ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ‘ਮਿਸ਼ਨ ਰੈਡ ਸਕਾਈ’ ਸ਼ੁੁਰੂ ਕੀਤਾ ਗਿਆ ਹੈ।ਜਿਸ ਤਹਿਤ ਜਿਲ੍ਹਾ ਕਪੂਰਥਲਾ ਅੰਦਰ ਡਾ. ਚਾਰੂਮਿਤਾ ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ।
ਇਸ ਸਬੰਧੀ ਵੱਖ-ਵੱਖ ਵਿਭਾਗਾਂ ਤੋਂ 50 ਮਿਸ਼ਨ ਰੈਡ ਸਕਾਈ ਅਫਸਰ ਵੀ ਨਿਯੁੱਕਤ ਕੀਤੇ ਗਏ ਹਨ।ਜਿਲ੍ਹੇ ਵਿਚ ਇਸ ਯੋਜਨਾ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਡਾ. ਚਾਰੂਮਿਤਾ ਵਲੋਂ ਅੱਜ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਡਾ. ਚਾਰੂਮਿਤਾ ਨੇ ਦੱਸਿਆ ਕਿ ਪਹਿਲੀ ਸਟੇਜ ’ਤੇ ਨਸ਼ਾ ਛੱਡ ਚੁੱਕੇ ਪ੍ਰਾਰਥੀਆਂ ਨੂੰ ਰੈਡ ਸਕਾਈ ਅਫਸਰਾਂ ਵਲੋਂ ਵਿਅਕਤੀਗਤ ਪੱਧਰ ’ਤੇ ਕਾਊਂਸਲਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਤੇ ਸਵੈ ਰੁਜ਼ਗਾਰ ਲਈ ਪਰਖਿਆ ਜਾ ਸਕੇ।
ਇਕ ਮਿਸ਼ਨ ਰੈਡ ਸਕਾਈ ਅਫਸਰ ਨੂੰ ਅੱਗੇ 10 ਅਜਿਹੇ ਪ੍ਰਾਰਥੀ ਅਲਾਟ ਕਰ ਦਿੱਤੇ ਜਾਣਗੇ ਤਾਂ ਜੋ ਪ੍ਰਾਰਥੀਆਂ ਦਾ ਰੋਜ਼ਗਾਰ ਲਈ ਡਾਟਾ ਬੇਸ ਤਿਆਰ ਕੀਤਾ ਜਾ ਸਕੇ।ਇਸ ਤਹਿਤ ਯੋਗ ਪ੍ਰਾਰਥੀਆਂ ਨੂੰ ਸਿਖਲਾਈ ਦੇ ਕੇ ਪਲੇਸਮੈਂਟ ਕਰਵਾਈ ਜਾਵੇਗੀ।ਜਿਹੜੇ ਪ੍ਰਾਰਥੀ ਪਹਿਲਾਂ ਤੋਂ ਹੀ ਕੋਈ ਕੰਮ ਜਾਣਦੇ ਹਨ।ਪਰ ਨੌਕਰੀ ਨਹੀਂ ਕਰਨਾ ਚਾਹੁੰਦੇ ਉਨ੍ਹਾਂ ਨੂੰ ਸਵੈ-ਰੋਜ਼ਗਾਰ ਸਕੀਮਾਂ ਅਧੀਨ ਆਪਣਾ ਕੰਮ ਧੰਦਾ ਸ਼ੁਰੂ ਕਰਨ ਲਈ ਕਰਜ਼ ਮੁਹੱਈਆ ਕਰਵਾਇਆ ਜਾਵੇਗਾ।
ਮੀਟਿੰਗ ਵਿਚ ਜਿਲਾ ਰੋਜ਼ਗਾਰ ਅਫਸਰ ਸ੍ਰੀਮਤੀ ਨੀਲਮ ਮਹੇ, ਪਲੇਸਮੈਂਟ ਅਫਸਰ ਅਮਿਤ ਕੁਮਾਰ, ਕੈਰੀਅਰ ਕਾਊਂਸਲਰ ਗੋਰਵ ਕੁਮਾਰ ਅਤੇ ਰਾਜੇਸ਼ ਕੁਮਾਰ ਪੀ.ਐਸ.ਡੀ.ਐਮ ਸ਼ਾਮਲ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …