ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਨੇ ਬਲਾਕ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ
ਪਠਾਨਕੋਟ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ
ਮਿਸ਼ਨ ਸ਼ਤ-ਪ੍ਰਤੀਸ਼ਤ ਮੁਹਿੰਮ ਅਤੇ ਈਚ ਵਨ ਬਰਿੰਗ ਵਨ ਮੁਹਿੰਮ ਦੀ ਸਫਲਤਾ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਠਾਨਕੋਟ ਵਰਿੰਦਰ ਪਰਾਸਰ ਵਲੋਂ ਜਿਲ੍ਹੇ ਦੇ ਬਲਾਕ ਨੋਡਲ ਅਫਸਰਾਂ ਨਾਲ ਜਿਲ੍ਹਾ ਸਿੱਖਿਆ ਦਫਤਰ ਵਿਖੇ ਮੀਟਿੰਗ ਕੀਤੀ ਗਈ।ਜਿਸ ਵਿੱਚ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵੀ ਸ਼ਾਮਲ ਹੋਏ।
ਮੀਟਿੰਗਾਂ ਦੌਰਾਨ ਡੀ.ਈ.ਓ (ਸੈ.ਸਿ.) ਵਰਿੰਦਰ ਪਰਾਸ਼ਰ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ ਨੂੰ ਪਠਾਨਕੋਟ ਜਿਲ੍ਹੇ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੇ ਬਹੁਤ ਉਤਸਾਹ ਤੇ ਸੁਹਿਰਦਤਾ ਨਾਲ ਨੇਪਰੇ ਚਾੜਿਆ ਹੈ।ਇਸੇ ਤਰ੍ਹਾਂ ਹੀ ਵਿਭਾਗ ਦੇ ਮਿਸਨ ਸ਼ਤ-ਪ੍ਰਤੀਸ਼ਤ ਅਤੇ ਈਚ ਵਨ ਬਰਿੰਗ ਵਨ ਮੁਹਿੰਮ ਨੂੰ ਵੀ ਕਾਮਯਾਬ ਕਰਨ ਲਈ ਸਕੂਲ ਮੁਖੀਆਂ ਤੇ ਅਧਿਆਪਕਾਂ ਵਲੋਂ ਉਚੇਚੇ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਬਹੁਤ ਸਾਰੇ ਸਕੂਲਾਂ ‘ਚ ਅਧਿਆਪਕਾਂ ਵਲੋਂ ਵਾਧੂ ਜਮਾਤਾਂ ਵੀ ਲਗਾਈਆਂ ਜਾ ਰਹੀਆਂ ਹਨ।ਜਿਨ੍ਹਾਂ ਨਾਲ ਹੁਸ਼ਿਆਰ ਤੇ ਦਰਮਿਆਨੇ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਵਿਭਾਗ ਦੀਆਂ ਸਾਨਦਾਰ ਵਿਦਿਅਕ ਪ੍ਰਾਪਤੀਆਂ ਕਾਰਨ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਨਵੇਂ ਸੈਸਨ ‘ਚ ਵੀ ਪਠਾਨਕੋਟ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ‘ਚ ਵਾਧਾ ਕਰਨ ਲਈ ਅਧਿਆਪਕ ਅਤੇ ਸਕੂਲ ਮੁੱਖੀ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ।
ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਰਾਜੇਸ਼ਵਰ ਸਲਾਰੀਆ ਨੇ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਮੁਲਾਂਕਣ ਸਬੰਧੀ ਵਿਸਥਾਰ ‘ਚ ਚਾਨਣਾ ਪਾਇਆ ਅਤੇ ਜਿਲ੍ਹੇ ਦੀਆਂ ਵਿਦਿਅਕ ਸਰਗਰਮੀਆਂ ਦਾ ਲੇਖਾ-ਜੋਖਾ ਪੇਸ਼ ਕੀਤਾ।
ਇਸ ਮੌਕੇ ਬਲਾਕ ਨੋਡਲ ਅਫਸਰ ਪਠਾਨਕੋਟ-2 ਤੇਜਵੀਰ ਸਿੰਘ, ਬੀਐਨਓ ਪਠਾਨਕੋਟ-3 ਰਾਹੁਲ ਗੁਪਤਾ, ਬੀ.ਐਨ.ਓ ਨਰੋਟ ਜੈਮਲ ਸਿੰਘ ਰਾਮਪਾਲ, ਬੀਐਨਓ ਪਠਾਨਕੋਟ-1 ਪੰਕਜ਼ ਮਹਾਜਨ, ਬੀ.ਐਨ.ਓ ਧਾਰ-2 ਬਲਬੀਰ ਗੁਪਤਾ, ਬੀਐਨਓ ਧਾਰ-1 ਨਸੀਬ ਸਿੰਘ ਸੈਣੀ, ਵੋਕੇਸਨਲ ਕੋਆਰਡੀਨੇਟਰ ਅਮਰੀਕ ਸਿੰਘ, ਲੈਕਚਰਾਰ ਰਾਜੇਸ਼ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
Punjab Post Daily Online Newspaper & Print Media